ਤਾਲਾਬੰਦੀ ਦੌਰਾਨ ਹੋਏ ਘਾਟੇ ਤੋਂ ਇਲਾਵਾ ਸਾਲ 2019-20 ਵਿਚ ਕੋਈ ਵਿੱਤੀ ਨੁਕਸਾਨ ਨਹੀਂ ਹੋਇਆ
Published : May 16, 2020, 3:20 am IST
Updated : May 16, 2020, 3:20 am IST
SHARE ARTICLE
File Photo
File Photo

ਸੀਮਿਤ ਜ਼ੋਨਾਂ ਨੂੰ ਛੱਡ ਕੇ ਸੂਬੇ ਅੰਦਰ ਸ਼ਰਾਬ ਦੇ ਸਾਰੇ ਠੇਕੇ ਖੁਲ੍ਹੇ

ਚੰਡੀਗੜ੍ਹ, 15 ਮਈ (ਸ.ਸ.) ਕਿਆਸਅਰਾਈਆਂ ਦੇ ਉਲਟ ਪੰਜਾਬ ਦੇ ਆਬਕਾਰੀ ਵਿਭਾਗ ਨੂੰ ਵਿੱਤੀ ਸਾਲ 2019-20 ਦੌਰਾਨ ਕੋਈ ਘਾਟਾ ਨਹੀਂ ਪਿਆ ਸਿਵਾਏ ਕੋਵਿਡ-19 ਕਾਰਨ ਲੱਗੇ ਕਰਫ਼ਿਊ/ਲਾਕਡਾਊਨ ਦੌਰਾਨ ਹੋਏ ਵਿੱਤੀ ਨੁਕਸਾਨ ਦੇ ਜਿਸ ਦਾ ਹਾਲੇ ਅਨੁਮਾਨ ਲਗਾਇਆ ਜਾਣਾ ਬਾਕੀ ਹੈ।  ਇਹ ਖੁਲਾਸਾ ਆਬਕਾਰੀ ਵਿਭਾਗ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਨਵੀਂ ਆਬਕਾਰੀ ਨੀਤੀ ਵਿਚ ਹੋਈਆਂ ਸੋਧਾਂ ਦੀ ਰੌਸ਼ਨੀ 'ਚ ਮੌਜੂਦਾ ਹਾਲਾਤਾਂ ਦੀ ਸਮੀਖਿਆ ਅਤੇ ਹੋਰ ਸਬੰਧਤ ਮੁੱਦਿਆਂ ਨੂੰ ਵਿਚਾਰਨ ਲਈ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਮੁੱਖ ਮੰਤਰੀ ਵਲੋਂ ਵਿਭਾਗ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਠੇਕਿਆਂ ਦੀ ਨਿਲਾਮੀ ਬਾਬਤ ਬਾਕੀ ਰਹਿੰਦੇ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਨਾਲ ਹੀ ਕਿਹਾ ਕਿ ਆਮਦਨੀ ਨੂੰ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਵਿਭਾਗ ਨੂੰ ਲਾਕਡਾਊਨ ਕਾਰਨ ਪੈਦਾ ਹੋਏ ਹਾਲਾਤਾਂ ਦੀ ਜ਼ਮੀਨੀ ਹਕੀਕੀਤ ਦਾ ਸਮੇਂ ਸਿਰ ਪਤਾ ਲਗਾਉਣ ਲਈ ਹਰ ਸ਼ੁੱਕਰਵਾਰ ਵਿੱਤੀ ਵਸੂਲੀਆਂ ਨੂੰ ਰੀਵਿਊ ਕਰਨ ਲਈ ਵੀ ਆਖਿਆ।  ਇਹ ਨਿਰਦੇਸ਼ ਕੋਵਿਡ ਸੰਕਟ ਦੇ ਸਨਮੁਖ ਸਾਲ 2020-21 ਦੀ ਆਬਕਾਰੀ ਨੀਤੀ ਵਿਚ ਮੁੱਖ ਮੰਤਰੀ ਵਲੋਂ ਪ੍ਰਵਾਨ ਕੀਤੀਆਂ ਗਈਆਂ ਪ੍ਰਮੁੱਖ ਸੋਧਾਂ 'ਤੇ ਪੈਰਵੀ ਦੇ ਮਕਸਦ ਨਾਲ ਦਿੱਤੇ ਗਏ ਹਨ ਜਿਸ ਸਦਕਾ ਜਦੋਂ ਪੰਜਾਬ ਅੰਦਰ ਸਾਰੇ ਅਲਾਟ ਕੀਤੇ ਠੇਕੇ, ਸਿਵਾਏ ਕੰਟੇਨਮੈਂਟ ਜ਼ੋਨਾਂ ਵਿਚਲੇ ਠੇਕਿਆਂ ਦੇ, ਖੁੱਲ੍ਹ ਚੁੱਕੇ ਹਨ।

File photoFile photo

ਸੂਬੇ ਵਿਚ 589 ਗਰੁੱਪਾਂ ਵਲੋਂ ਚਲਾਏ ਜਾ ਰਹੇ 4404 ਠੇਕੇ ਖੁੱਲ੍ਹ ਗਏ ਹਨ। ਆਬਕਾਰੀ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਜਾਣਕਾਰੀ ਵਿਚ ਦਸਿਆ ਕਿ ਸਾਲ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਵਿੱਤੀ ਵਸੂਲੀਆਂ ਵਿਚ ਦਿਖਣਯੋਗ ਅਤੇ ਉਸਾਰੂ ਵਾਧਾ ਹੋਇਆ ਹੈ। ਵਿੱਤੀ ਸਾਲ 2016-17 ਵਿੱਚ 4405 ਕਰੋੜ ਤੋਂ ਸਾਲ 2017-18 ਵਿੱਚ ਰਾਜ ਦੇ ਖਜ਼ਾਨੇ ਨੂੰ ਹੋਈ ਆਮਦਨ ਵਧ ਕੇ 5135.68 ਕਰੋੜ ਹੋਈ ਹੈ ਜੋ ਕਿ ਇਕ ਸਾਲ ਵਿਚ ਹੋਇਆ 16 ਫੀਸਦ ਵਾਧਾ ਹੈ।  ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਵਿੱਤੀ ਸਾਲ 2018-19 ਵਿੱਚ ਕੋਟਾ ਅਤੇ ਕੀਮਤਾਂ ਘਟਣ ਦੇ ਨਾਲ-ਨਾਲ ਵੈਟ ਵਧਣ ਜੋ ਜੀ.ਐਸ. ਵਿੱਚ ਕੁਝ ਤਬਦੀਲੀਆਂ ਨਾਲ 14 ਫੀਸਦੀ ਤੱਕ ਵਧ ਗਿਆ, ਦੇ ਕਰਕੇ ਆਬਕਾਰੀ ਵਿਭਾਗ ਦੀ ਆਮਦਨ ਵਿੱਚ ਮਾਮੂਲੀ ਗਿਰਾਵਟ ਆਈ। ਇਹ ਘਾਟਾ ਮਾਮੂਲੀ ਸੀ ਅਤੇ 5073.79 ਕਰੋੜ ਰੁਪਏ ਦੀ ਅਸਲ ਵਸੂਲੀ ਹੋਈ।  

ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜਿੱਥੋਂ ਤੱਕ ਵਿੱਤੀ ਵਰ੍ਹੇ 2019-20 ਦਾ ਸਬੰਧ ਹੈ, ਆਬਕਾਰੀ ਵਿਭਾਗ ਨੂੰ ਹੋਈ ਆਮਦਨ ਦਾ ਅੰਕੜਾ ਇਸ ਵੇਲੇ 5015 ਕਰੋੜ ਰੁਪਏ ਹੈ। ਹਾਲਾਂਕਿ, ਵਿੱਤੀ ਸਾਲ 2019-20 ਦੀ ਆਬਕਾਰੀ ਨੀਤੀ ਮੁਤਾਬਕ ਅਰਜ਼ੀਆਂ ਦੀ 50 ਕਰੋੜ ਰੁਪਏ ਦੀ ਰਾਸ਼ੀ ਆਬਕਾਰੀ ਤੇ ਕਰ ਸੇਵਾਵਾਂ ਏਜੰਸੀ (ਈ.ਟੀ.ਟੀ.ਐਸ.ਏ.) ਨੂੰ ਤਬਦੀਲ ਕਰ ਦਿੱਤੀ ਗਈ। ਇਸ ਤੋਂ ਇਲਾਵਾ 125 ਕਰੋੜ ਰੁਪਏ ਦੇ ਵੈਟ ਨੂੰ ਸ਼ਾਮਲ ਕੀਤਾ ਗਿਆ ਅਤੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਕੁੱਲ ਪ੍ਰਾਪਤੀਆਂ 5222 ਕਰੋੜ ਰੁਪਏ ਹੋਣਗੀਆਂ।

ਇਸੇ ਦੌਰਾਨ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਅਨੁਸਾਰ ਨਵਿਆਏ/ਅਲਾਟ ਕੀਤੇ 4674 ਠੇਕਿਆਂ ਵਿੱਚੋਂ 4404 ਠੇਕੇ ਸੂਬਾ ਭਰ ਵਿੱਚ ਖੁੱਲ੍ਹ ਗਏ ਹਨ। ਸੀਮਿਤ ਜ਼ੋਨ (ਕੰਟੋਨਮੈਂਟ ਜ਼ੋਨ) ਵਾਲੇ ਇਲਾਕਿਆਂ ਵਿੱਚ ਅਜੇ ਠੇਕੇ ਨਹੀਂ ਖੋਲ੍ਹੇ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਸੋਧਾਂ ਦੀ ਲੀਹ 'ਤੇ ਵਿਭਾਗ ਨੇ 91 ਗਰੁੱਪਾਂ 'ਤੇ ਅਧਾਰਿਤ 1235 ਠੇਕਿਆਂ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ ਜੋ ਸੂਬੇ ਵਿੱਚ ਕਰਫਿਊ/ਲੌਕਡਾਊਨ ਕਰਕੇ ਮੁਕੰਮਲ ਨਹੀਂ ਕੀਤੀ ਜਾ ਸਕੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement