Good News: ਬਰਨਾਲਾ ਤੋਂ ਬਾਅਦ ਹੁਣ ਫਿਰੋਜ਼ਪੁਰ ਜ਼ਿਲ੍ਹਾ ਹੋਇਆ Corona ਮੁਕਤ
Published : May 16, 2020, 3:18 pm IST
Updated : May 16, 2020, 3:22 pm IST
SHARE ARTICLE
Photo
Photo

ਪੰਜਾਬ ਤੋਂ ਫਿਰ ਇਕ ਵਾਰ ਰਾਹਤ ਦੀ ਖ਼ਬਰ ਆਈ ਹੈ।

ਫ਼ਿਰੋਜਪੁਰ: ਪੰਜਾਬ ਤੋਂ ਫਿਰ ਇਕ ਵਾਰ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਨੇ ਕੋਰੋਨਾ ਵਾਇਰਸ ਦੀ ਜੰਗ ਜਿੱਤੀ ਹੈ। ਜਾਣਕਾਰੀ ਮੁਤਾਬਕ ਸਿਹਤਮੰਦ ਹੋਣ ਤੋਂ ਬਾਅਦ ਆਈਸੋਲੇਸ਼ਨ ਵਾਰਡ ਵਿਚ ਦਾਖਲ ਜ਼ਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

PhotoPhoto

ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਨੇ ਸਿਵਲ ਹਸਪਤਾਲ ਵਿਚ ਪਹੁੰਚ ਕੇ ਡਿਸਚਾਰਜ ਹੋ ਰਹੇ ਸਾਰੇ ਵਿਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹਨਾਂ ਨੇ ਸਾਰੇ ਠੀਕ ਹੋਏ ਮਰੀਜ਼ਾਂ ਨੂੰ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਨਾ ਕਰਨ ਲਈ ਵੀ ਕਿਹਾ।

PhotoPhoto

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 44 ਮਰੀਜ਼ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ ਅਤੇ ਇਕ ਮਰੀਜ਼ ਨੂੰ ਪਹਿਲਾਂ ਹੀ ਤੰਦਰੁਸਤ ਹੋਣ ਤੋਂ ਬਾਅਦ ਘਰ ਭੇਜਿਆ ਜਾ ਚੁੱਕਾ ਹੈ। 

PhotoPhoto

39 ਕੋਰੋਨਾ ਮਰੀਜ਼ਾਂ ਨੂੰ ਕੱਲ੍ਹ ਛੁੱਟੀ ਦੇ ਦਿੱਤੀ ਗਈ ਸੀ ਜਦਕਿ ਬਾਕੀ 3 ਮਰੀਜ਼ਾਂ ਦੀਆਂ ਰਿਪੋਰਟ ਨੈਗੇਟਿਵ ਅਉਣ 'ਤੇ ਅੱਜ ਸਿਵਲ ਹਸਪਤਾਲ ਵਿਚੋਂ ਛੁੱਟੀ ਦੇ ਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਖੁਦ ਮੌਕੇ 'ਤੇ ਪੁੱਜ ਕੇ ਘਰਾਂ ਨੂੰ ਤੋਰ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਜ਼ਿਲ੍ਹਾ ਵੀ ਐਲਾਨਿਆ। 

COVID-19 in india Photo

ਇਸ ਤੋਂ ਪਹਿਲਾਂ  ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ 19 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਹਨਾਂ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਦਾ ਇਹ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਸੀ। ਦੱਸ ਦਈਏ ਕਿ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ਼ 21 ਮਾਮਲੇ ਸਾਹਮਣੇ ਆਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement