
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
Bhai Gobind Singh Longowal
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ 'ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣਪਛਾਤੇ ਵਿਅਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ।
Gobind Singh Longowal
ਪ੍ਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ।
Gobind Singh Longowal
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ।
Gobind Singh Longowal
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਹੀ ਕੁਰੂਕੁਸ਼ੇਤਰ ਵਿਖੇ ਸਿੱਖ ਧਰਮ ਵਿਰੁਧ ਗ਼ਲਤ ਟਿਪਣੀਆਂ ਕਰਨ ਵਾਲੇ ਵਿਅਕਤੀ ਵਿਰੁਧ ਵੀ ਕਾਰਵਾਈ ਮੰਗੀ ਹੈ।
Gobind Singh Longowal and others
ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨਾਂ ਦੇ ਵਿਅਕਤੀ ਵਲੋਂ ਸਿੱਖਾਂ ਵਿਰੁਧ ਕੂੜ ਪ੍ਰਚਾਰ ਕਰਨ 'ਤੇ ਹਰਿਆਣਾ ਦੀਆਂ ਸੰਗਤਾਂ ਅੰਦਰ ਭਾਰੀ ਰੋਸ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਜੋ ਕਿਸੇ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।