ਮੱਛਰਾਂ ਤੋਂ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਉਪਾਅ ਤੇਜ਼ ਕਰਨ ਲਈ ਕੀਤੀ ਹਦਾਇਤ
Published : May 16, 2020, 3:07 am IST
Updated : May 16, 2020, 3:07 am IST
SHARE ARTICLE
File Photo
File Photo

ਪੰਜਾਬ ਵਿਚ ਡੇਂਗੂ ਤੇ ਹੋਰ ਵੈਕਟਰ ਬੋਰਨ ਡਿਜ਼ੀਜ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬੀਮਾਰੀਆਂ) ਦੇ

ਚੰਡੀਗੜ੍ਹ, 15 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਚ ਡੇਂਗੂ ਤੇ ਹੋਰ ਵੈਕਟਰ ਬੋਰਨ ਡਿਜ਼ੀਜ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬੀਮਾਰੀਆਂ) ਦੇ ਸੰਚਾਰ ਮੌਸਮ ਦੀ ਸ਼ੁਰੂਆਤ ਦੇ ਮੱਦੇਨਜ਼ਰ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬਰਨ ਰੋਗਾਂ (ਵੀ.ਬੀ.ਡੀ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਸਟੇਟ ਟਾਸਕ ਫ਼ੋਰਸ ਦੇ ਵਿਭਾਗਾਂ ਨਾਲ ਮਿਲ ਕੇ ਉਪਾਅ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦਸਿਆ ਕਿ ਅੱਜ ਰਾਸ਼ਟਰੀ ਡੇਂਗੂ ਦਿਵਸ 2020 ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਮਨਾਇਆ ਗਿਆ ਹੈ ਕਿਉਂਕਿ ਹਰ ਸਾਲ ਡੇਂਗੂ ਦੇ ਕੇਸਾਂ ਵਿਚ ਵਾਧਾ ਹੁੰਦਾ ਹੈ ਅਤੇ ਰਾਜ ਵਿਚ ਇਸ ਬੀਮਾਰੀ ਨਾਲ ਬਦਕਿਸਮਤੀ ਨਾਲ ਲੋਕਾਂ ਦੀਆਂ ਮੌਤਾਂ ਵੀ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ-19 ਸਕ੍ਰੀਨਿੰਗ ਦੇ ਨਾਲ-ਨਾਲ ਹੁਣ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਲੇਰੀਆ ਅਤੇ ਡੇਂਗੂ ਦਾ ਟੈਸਟ ਕਰਵਾਉਣਾ ਹੋਰ ਵੀ ਮੁਸ਼ਕਿਲ ਕੰਮ ਬਣ ਗਿਆ ਹੈ। ਮੰਤਰੀ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੇ ਖਤਰੇ ਤੋਂ ਛੁਟਕਾਰਾ ਪਾਉਣ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਪਿਛਲੇ ਸਾਲ ਵਾਲੇ ਪ੍ਰਭਾਵਤ ਇਲਾਕਿਆਂ ਵਲ ਵਿਸ਼ੇਸ਼ ਧਿਆਨ ਦਿਤਾ ਜਾਵੇ ਅਤੇ ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਦੇ ਤਾਲਮੇਲ ਰਾਹੀਂ ਮਾਈਕ੍ਰੋ-ਪਲਾਨ ਅਨੁਸਾਰ ਨਿਸ਼ਚਤ ਸਮੇਂ ਵਿਚ ਫੌਗਿੰਗ ਯਕੀਨੀ ਤੌਰ 'ਤੇ ਕੀਤੀ ਜਾਵੇ।

File photoFile photo

ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਸਰਕਾਰਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ 'ਤੇ ਵੀ ਜ਼ੋਰ ਦਿਤਾ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਹਰ ਪ੍ਰਭਾਵਤ ਕੋਵਿਡ ਮਰੀਜ਼ ਦਾ ਪਤਾ ਲਗਾਉਣ ਲਈ ਪੂਰੀ ਚੌਕਸੀ ਅਤੇ ਸਖ਼ਤ ਮਿਹਨਤ ਕਰ ਰਿਹਾ ਹੈ ਪਰ ਇਸ ਦੇ ਨਾਲ ਹੀ ਡੇਂਗੂ ਅਤੇ  ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਹੋਰ ਬੀਮਾਰੀਆਂ ਤੋਂ ਬਚਾਅ ਅਤੇ ਨਿਯੰਤਰਣ ਕਰਨਾ ਜ਼ਰੂਰੀ ਹੈ, ਜੋ ਕਿ ਸਟੇਟ ਟਾਸਕ ਫੋਰਸ ਦਾ ਮੁੱਢਲਾ ਉਦੇਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਸਿਖਿਆ, ਟਰਾਂਸਪੋਰਟ ਅਤੇ ਸਟੇਟ ਟਾਸਕ ਫ਼ੋਰਸ ਦੇ ਹੋਰ ਭਾਈਵਾਲ ਵਿਭਾਗਾਂ ਦੁਆਰਾ ਵੈਕਟਰ ਬੋਰਨ ਰੋਗਾਂ ਦੇ ਫੈਲਾਅ ਵਾਲੇ ਮੌਸਮ ਦੇ ਮੱਦੇਨਜ਼ਰ ਰੋਕਥਾਮ ਉਪਾਅ ਤੇਜ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement