ਹੁਣ ਸਰਕਾਰੀ ਸਕੂਲਾਂ ਵਿਚ ਸਮਾਜਕ ਸਿਖਿਆ ਦਾ ਵਿਸ਼ਾ ਅੰਗਰੇਜ਼ੀ ਮਾਧਿਅਮ 'ਚ ਪੜ੍ਹਾਇਆ ਜਾਵੇਗਾ
Published : May 16, 2020, 3:04 am IST
Updated : May 16, 2020, 3:04 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ

ਚੰਡੀਗੜ੍ਹ, 15 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰਥ ਬਣਾਉਣ ਅਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਵਧਾਉਣ ਦੇ ਉਦੇਸ਼ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿਚ ਸਮਾਜਕ ਸਿਖਿਆ ਦਾ ਵਿਸ਼ਾ ਅੰਗਰੇਜ਼ੀ ਮਾਧਿਅਮ 'ਚ ਪੜ੍ਹਾਉਣ ਦੀ ਇਜਾਜ਼ਤ ਦੇ ਦਿਤੀ ਹੈ। ਅੱਜ ਇਥੇ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰੀਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੇ ਦਫ਼ਤਰ ਦੇ ਬੁਲਾਰੇ ਨੇ ਦਸਿਆ ਕਿ ਕੌਂਸਲ ਦੇ ਡਾਇਰੈਕਟਰ ਨੇ ਇਸ ਸਬੰਧ ਵਿਚ ਜ਼ਿਲ੍ਹਾ ਸਿਖਿਆ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰ ਦਿਤਾ ਹੈ।

ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧਿਅਮ ਵਿਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਕ ਸਿਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਆਗਿਆ ਦਿਤੀ ਗਈ ਹੈ। ਇਸ ਦੇ ਨਾਲ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅੰਗਰੇਜ਼ੀ ਮਾਧਿਅਮ ਕੇਵਲ ਵਿਦਿਆਰਥੀਆਂ ਵਲੋਂ ਆਪਸ਼ਨ ਦੇਣ 'ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਵਾਸਤੇ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਵਿਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement