
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਕਰਵਰਤੀ ਚਲਦਾ ਵਹੀਰ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ
ਅੰਮ੍ਰਿਤਸਰ, 15 ਮਈ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਕਰਵਰਤੀ ਚਲਦਾ ਵਹੀਰ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਲੋੜਵੰਦਾਂ ਦੀ ਮਦਦ ਕਰਨ ਵਾਲੀ ਪੁਰਾਤਨ ਰਵਾਇਤ ਨੂੰ ਕਾਇਮ ਰੱਖਦਿਆਂ ਖਾਲਸਾ ਪੰਥ ਦੇ ਖਜਾਨਿਆਂ ਵਿਚੋਂ ਕਰੋਨਾ ਦੀ ਮਹਾਂਮਾਰੀ ਕਾਰਨ ਲੱਗੇ ਲਾਕ ਡਾਊਨ ਤੇ ਕਰਫਿਊ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਵੱਖ-ਵੱਖ ਇਲਾਕਿਆਂ, ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਰਸੋਈ ਦਾ ਜ਼ਰੂਰੀ ਰਾਸ਼ਨ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ ਜੋ ਚਲਦੀ ਰਹੇਗੀ।
File photo
ਅੱਜ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰੂ ਘਰ ਨਾਲ ਸਬੰਧਤ ਲੋੜਵੰਦ ਰਾਗੀ, ਪਾਠੀ, ਗ੍ਰੰਥੀ ਸਿੰਘਾਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰੜਚੋਲ ਕਰਕੇ ਰਾਸ਼ਨ ਵੰਡਿਆ ਗਿਆ ਹੈ।ਰਾਸ਼ਨ ਵੰਡਣ ਸਮੇਂ ਸਰਕਾਰੀ ਸੁਝਾਵਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ ਹੈ। ਰਾਸ਼ਨ ਵੰਡਣ ਦੀ ਸੇਵਾ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ ਸੇਵਾਦਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ, ਬਾਬਾ ਰਣਜੋਧ ਸਿੰਘ ਢੱਢਰੀਆਂ ਆਦਿ ਨੇ ਕੀਤੀ।