ਇਟਲੀ ਦੇ ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਖੋਲ੍ਹਣ ਦੀ ਦਿਤੀ ਇਜਾਜ਼ਤ
Published : May 16, 2020, 10:57 pm IST
Updated : May 16, 2020, 10:57 pm IST
SHARE ARTICLE
1
1

ਬਚਾਅ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਕਰਨੀ ਹੋਵੇਗੀ ਪਾਲਣਾ

ਰੋਮ, 16 ਮਈ (ਪ.ਪ.) : ਇਟਲੀ ਵਿਚ ਕੋਰੋਨਾ ਸੰਕਟ ਕਾਰਨ ਆਈ ਪਤਝੜ ਨੂੰ ਮੋੜਾ ਪੈਂਦਿਆਂ ਹੁਣ ਬਸੰਤ ਅਪਣੇ ਪੂਰੇ ਜੋਬਨ ’ਤੇ ਹੈ। ਇਸ ਬਸੰਤ ਨੂੰ ਬਹਾਲ ਕਰਨ ਲਈ ਇਟਲੀ ਦੀ ਸਰਕਾਰ, ਸਿਹਤ ਵਿਭਾਗ, ਸਿਵਲ ਸੁਰੱਖਿਆ ਅਤੇ ਪੁਲਸ ਪ੍ਰਸ਼ਾਸ਼ਨ ਦੀਆਂ ਦਿਨ-ਰਾਤ ਕੀਤੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਇਟਲੀ ਨੇ ਦੁਬਾਰਾ ਹੱਸਣਾ ਸ਼ੁਰੂ ਕੀਤਾ ਹੈ। ਇਟਲੀ ਨੂੰ ਪੂਰੀ ਤਰ੍ਹਾਂ ਕੋਵਿਡ-19 ਮੁਕਤ ਕਰਨ ਲਈ ਇਟਲੀ ਸਰਕਾਰ ਵਲੋਂ ਲੋਕਾਂ ਨੂੰ ਵਾਰ-ਵਾਰ ਇਹ ਗੁਜਾਰਿਸ਼ ਕੀਤੀ ਜਾ ਰਹੀ ਹੈ ਕਿ ਕੋਵਿਡ-19 ਤੋਂ ਬਚਣ ਲਈ ਪੂਰੀ ਤਰ੍ਹਾਂ ਤੇ ਸਖ਼ਤੀ ਨਾਲ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। 1


ਸਰਕਾਰ ਨੇ ਪਹਿਲਾਂ 4 ਮਈ ਨੂੰ ਕੁੱਝ ਹੱਦ ਤਕ ਕਾਰੋਬਾਰ ਖੋਲ੍ਹੇ ਅਤੇ ਹੁਣ 18 ਮਈ ਨੂੰ ਖੋਲ੍ਹਣ ਜਾ ਰਹੇ ਹੋਰ ਕਾਰੋਬਾਰਾਂ ਦੇ ਨਾਲ-ਨਾਲ ਇਟਲੀ ਭਰ ਦੇ ਧਾਰਮਕ ਅਸਥਾਨਾਂ ਦੇ ਦਰਵਾਜੇ ਵੀ ਖੋਲ੍ਹਣ ਜਾ ਰਹੀ ਹੈ ਜਿਸ ਨਾਲ ਲੋਕਾਂ ਵਿਚ ਮਾਹੌਲ ਕਾਫ਼ੀ ਖ਼ੁਸ਼ੀ ਅਤੇ ਰਾਹਤ ਭਰਿਆ ਬਣਿਆ ਹੋਇਆ ਹੈ।


ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਜਿਥੇ ਈਸਾਈ ਮਤ ਦੇ ਆਗੂਆਂ ਨਾਲ ਡੂੰਘੀਆਂ ਵਿਚਾਰਾਂ ਕਰਨ ਤੋਂ ਬਾਅਦ 18 ਮਈ ਨੂੰ ਇਟਲੀ ਭਰ ਦੇ ਗਿਰਜਾਘਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿਤੀ ਹੈ, ਉਥੇ ਹੀ ਇਟਲੀ ਦੇ ਸਿੱਖਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰ ਰਹੀ ਸਿਰਮੌਰ ਜਥੇਬੰਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਆਗੂਆਂ ਨਾਲ ਰਾਜਧਾਨੀ ਰੋਮ ਵਿਖੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਪ੍ਰਧਾਨ ਮੰਤਰੀ ਕੌਂਤੇ ਨੇ ਇਟਲੀ ਦੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਣ ਦੀ ਪ੍ਰਵਾਨਗੀ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement