ਇਟਲੀ 'ਚ ਪੰਜਾਬੀ ਨੌਜਵਾਨ ਦੀ ਦਰਿਆਦਿਲੀ ਵੇਖ ਗੋਰੇ ਵੀ ਹੋਏ ਹੈਰਾਨ, ਦਾਨ ਕੀਤੀ ਵੱਡੀ ਰਾਸ਼ੀ
Published : May 16, 2020, 11:01 pm IST
Updated : May 16, 2020, 11:01 pm IST
SHARE ARTICLE
1
1

ਇਟਲੀ 'ਚ ਪੰਜਾਬੀ ਨੌਜਵਾਨ ਦੀ ਦਰਿਆਦਿਲੀ ਵੇਖ ਗੋਰੇ ਵੀ ਹੋਏ ਹੈਰਾਨ, ਦਾਨ ਕੀਤੀ ਵੱਡੀ ਰਾਸ਼ੀ

ਮਿਲਾਨ, 16 ਮਈ (ਪ.ਪ.) : ਕੋਰੋਨਾ ਮਹਾਂਮਾਰੀ ਦੀ ਮਾਰ ਹੇਠ ਆਏ ਛੋਟੇ ਜਿਹੇ ਦੇਸ਼ ਇਟਲੀ ਨੂੰ ਆਰਥਕ ਤੌਰ 'ਤੇ ਬੜੇ ਵੱਡੇ ਸੰਕਟ ਵਿਚੋਂ ਲੰਘਣਾ ਪੈ ਰਿਹਾ ਹੈ, ਜਿਥੇ ਇਕ ਪਾਸੇ ਵੱਡੀਆਂ ਇੰਡਸਟਰੀਆਂ ਅਪਣੇ ਕਾਰੋਬਾਰ ਨੂੰ ਘਾਟੇ ਵਿਚ ਵਿਖਾ ਕੇ ਸਰਕਾਰ ਨੂੰ ਅਰਬਾਂ ਯੂਰੋ ਦਾ ਚੂਨਾ ਲਾ ਰਹੀਆਂ ਹਨ, ਉਥੇ ਹੀ ਕੁੱਝ ਲੋਕ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਇਟਲੀ ਵਿਚ ਰਹਿਣ ਵਾਲੇ ਗੁਰਵਿੰਦਰ ਸਿੰਘ ਹਨ, ਜਿਨ੍ਹਾਂ ਨੇ ਪੱਲਿਉਂ ਸਰਕਾਰ ਦੀ ਮਦਦ ਲਈ ਰਾਸ਼ੀ ਦਾਨ ਕੀਤੀ ਹੈ।

11


ਇਕ ਪੰਜਾਬੀ ਰੈਸਟੋਰੈਂਟ ਦੇ ਮਾਲਕ ਗੁਰਵਿੰਦਰ ਸਿੰਘ ਵਲੋਂ ਪੌਣੇ ਚਾਰ ਲੱਖ ਰੁਪਏ ਨਾਲ ਸਰਕਾਰ ਦੀ ਮਦਦ ਕੀਤੀ ਗਈ ਹੈ। ਉਹ ਪਹਿਲਾ ਅਜਿਹਾ ਪੰਜਾਬੀ ਹੈ ਜਿਸ ਨੇ ਇਕੱਲੇ ਅਪਣੇ ਤੌਰ 'ਤੇ ਸੱਭ ਤੋਂ ਵੱਧ 4500 ਯੂਰੋ ਰੈੱਡ ਕਰਾਸ ਅਤੇ ਸਥਾਨਕ ਨਗਰ ਕੌਂਸਲ ਨੂੰ ਦਿਤੇ ਹਨ। ਪੰਜਾਬੀ ਦੀ ਦਰਿਆਦਿਲੀ ਨੂੰ ਵੇਖ ਇਟਾਲੀਅਨ ਲੋਕ ਵੀ ਹੈਰਾਨ ਹਨ ਤੇ ਉਸ ਦੀ ਸੇਵਾ ਭਾਵਨਾ ਦੇ ਜਜ਼ਬੇ ਦੀ ਵਾਹ-ਵਾਹ ਕਰ ਰਹੇ ਹਨ। ਇਟਲੀ ਵਿਚ ਰਹਿੰਦੇ ਸਿੱਖ ਭਾਈਚਾਰੇ ਨੇ ਬਾਬਾ ਨਾਨਕ ਦੇ ਉਪਦੇਸ਼ ਨੂੰ ਘਰ-ਘਰ ਵਿਚ ਪਹੁੰਚਾਉਂਦਿਆਂ ਸਥਾਨਕ ਸਰਕਾਰ ਅਤੇ ਲੋੜਵੰਦਾਂ ਦੀ ਲੱਖਾਂ ਯੂਰੋ ਨਾਲ ਆਰਥਕ ਸਹਾਇਤਾ ਕੀਤੀ ਹੈ, ਜਿਸ ਦੀ ਹਰ ਕੋਈ ਸ਼ਲਾਘਾ ਕਰਦਾ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement