ਗੈਰ-ਕਾਨੂੰਨੀ ਮਾਈਨਿੰਗ: 40 ਸੈਂਕੜੇ ਰੇਤ ਤੇ 8 ਟਰੈਕਟਰ-ਟਰਾਲੀਆਂ ਸਮੇਤ 8 ਕਾਬੂ
Published : May 16, 2021, 12:48 pm IST
Updated : May 16, 2021, 12:48 pm IST
SHARE ARTICLE
File Photo
File Photo

ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਗੁਪਤ ਰੇਤ ਦੀਆਂ ਖੱਡਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਜਾਸਾਂਸੀ - ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹੋ ਰਹੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਥਾਣਾ ਮੁਖੀ ਰਾਜਾਸਾਂਸੀ ਨੇ ਦੱਸਿਆ ਕਿ ਜ਼ਿਲ੍ਹਾ ਮੁਖੀ ਧਰੁਵ ਦਹੀਆਂ ਦੇ ਦਿਸ਼ਾ-ਨਿਰਦੇਸ਼ ਅਤੇ ਗੁਰਪ੍ਰਤਾਪ ਸਿੰਘ ਸਹੋਤਾ ਡੀ. ਐੱਸ. ਪੀ. ਅਟਾਰੀ ਦੀ ਅਗਵਾਈ ’ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਜੀਰੋ ਟੋਂਲਰੈਂਸ ਦੀ ਨੀਤੀ ਸਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਚਲਾਈ ਮੁਹਿੰਮ ਤਹਿਤ ਗੁਪਤ ਸੂਚਨਾ ਮਿਲਣ ’ਤੇ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਗੁਰਦੁਆਰਾ ਮੋਰਚਾ ਸਾਹਿਬ ਨਜ਼ਦੀਕ ਨਾਕਾਬੰਦੀ ਦੌਰਾਨ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਮਿਆਦੀਆਂ ਕਲਾਂ

Photo

ਲਵਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਧਰਮਕੋਟ, ਦਿਲਜੀਤ ਸਿੰਘ ਪੁੱਤਰ ਸਤਿਨਾਮ ਸਿੰਘ ਵਾਸੀ ਮਿਆਦੀਆਂ ਖੁਰਦ, ਕਰਮਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮਿਆਦੀਆਂ ਖੁਰਦ, ਜਸਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਅਵਾਣ, ਅੰਗਰੇਜ਼ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਿਆਦੀਆਂ ਕਲਾਂ, ਸੁਰਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਿਆਦੀਆਂ ਕਲਾਂ

 ਧਰਮ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਿਆਦੀਆਂ ਕਲਾਂ ਸਮੇਤ ਅੱਠ ਟਰੈਕਟਰ ਟਰਾਲੀਆਂ ਅਤੇ ਚਾਲੀ ਸੈਂਕੜੇ ਰੇਤ ਕਾਬੂ ਕਰ ਕੇ ਉਕਤ ਦੋਸ਼ੀਆਂ ਖਿਲਾਫ ਥਾਣਾ ਰਾਜਾਸਾਂਸੀ ਵਿਖੇ 379.21 ਮਾਈਨਿੰਗ ਮਿਨਰਲ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਗੁਪਤ ਰੇਤ ਦੀਆਂ ਖੱਡਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement