CM ਮਾਨ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਵੰਡੇ 57 ਨਿਯੁਕਤੀ ਪੱਤਰ 
Published : May 16, 2022, 6:25 pm IST
Updated : May 16, 2022, 6:25 pm IST
SHARE ARTICLE
CM Mann distributed 57 appointment letters for jobs on compassionate grounds
CM Mann distributed 57 appointment letters for jobs on compassionate grounds

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਦੇ ਸਫ਼ਲ ਅਤੇ ਬਿਹਤਰ ਭਵਿੱਖ ਦੀ ਕੀਤੀ ਕਾਮਨਾ

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

CM Mann distributed 57 appointment letters for jobs on compassionate groundsCM Mann distributed 57 appointment letters for jobs on compassionate grounds

ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ (CM Mann) ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ।

CM Mann distributed 57 appointment letters for jobs on compassionate groundsCM Mann distributed 57 appointment letters for jobs on compassionate grounds

ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ (CM Mann) ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।

CM Mann distributed 57 appointment letters for jobs on compassionate groundsCM Mann distributed 57 appointment letters for jobs on compassionate grounds

ਮੁੱਖ ਮੰਤਰੀ (CM Mann) ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement