CM ਮਾਨ ਨੇ 'ਲੋਕ ਮਿਲਣੀ' ਵਿੱਚ ਪਹੁੰਚੀਆਂ ਸ਼ਿਕਾਇਤਾਂ 'ਤੇ ਕੀਤੀ ਤੁਰੰਤ ਕਾਰਵਾਈ- ਮਲਵਿੰਦਰ ਸਿੰਘ ਕੰਗ
Published : May 16, 2022, 8:17 pm IST
Updated : May 16, 2022, 8:17 pm IST
SHARE ARTICLE
Malwinder Singh Kang
Malwinder Singh Kang

'ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਹੋਈ ਸ਼ੁਰੂ'

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ (Malwinder Singh Kang)  ਨੇ ਕਿਹਾ, 'ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Chief Minister Bhagwant Mann)  ਨੇ ਅੱਜ ਦਰਬਾਰ ਲਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ 'ਲੋਕ ਮਿਲਣੀ' ਦੀ ਸ਼ੁਰੂਆਤ ਕਰਕੇ ਪੰਜਾਬ ਦਾ ਪੁੱਤ, ਭਰਾ ਹੋਣ ਦਾ ਸਬੂਤ ਦਿੱਤਾ ਹੈ।' ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਉਣ ਵਾਲੇ ਸਮੇਂ ਵਿੱਚ ਹੋਰ ਅਜਿਹੇ ਲੋਕ ਹਿਤੈਸ਼ੀ ਪ੍ਰੋਗਰਾਮ ਜਾਰੀ ਕਰਨਗੇ।

Malwinder Singh KangMalwinder Singh Kang

ਮਲਵਿੰਦਰ ਸਿੰਘ ਕੰਗ  (Malwinder Singh Kang) ਨੇ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ, ''ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ 'ਲੋਕ ਮਿਲਣੀ' ਤਹਿਤ ਪੰਜਾਬ ਭਰ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ।'' ਕੰਗ (Malwinder Singh Kang) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਦੌਰਾਨ ਰਾਜਿਆਂ ਦੇ ਦਰਬਾਰ ਲਗਦੇ ਸਨ, ਪਰ ਪੰਜਾਬ ਦੇ ਪੁੱਤ ਨੇ ਲੋਕ ਮਿਲਣੀ ਰਾਹੀਂ ਜਿੱਥੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਉੱਥੇ ਕਈ ਸ਼ਹੀਦ ਪਰਿਵਾਰਾਂ ਅਤੇ ਕਈ ਜ਼ਰੂਰਤਮੰਦ ਪਰਿਵਾਰਾਂ ਦੇ 57 ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ।

Lok MilniLok Milni

ਕੰਗ (Malwinder Singh Kang) ਨੇ ਕਿਹਾ ਕਿ ਮੁੱਖ ਮੰਤਰੀ ਦੇ ਕੰਮ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਲਈ ਜਿੱਥੇ ਚੰਗੀ ਸਰਕਾਰ ਹੈ, ਉੱਥੇ ਰੋਜ਼ਗਾਰ ਵੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗੱਲ ਹੈ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਪ੍ਰਤੀ ਨਾ ਸਹਿਣਯੋਗ ਵਤੀਰਾ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀ ਸ਼ਿਕਾਇਤ 'ਤੇ ਦੋ ਤਹਿਸੀਲਦਾਰਾਂ ਨੂੰ ਸਸਪੈਂਡ ਵੀ ਕੀਤਾ ਹੈ, ਜੋ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਦਾ ਸਬੂਤ ਹੈ।

Lok MilniLok Milni

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement