
ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ
ਮੋਗਾ : ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਹਰ ਰੋਜ਼ ਨਸ਼ਿਆਂ ਦੀ ਓਵਰਡੋਜ਼ ਕਾਰਨ ਨੌਜਵਾਨ ਮਰ ਰਹੇ ਹਨ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿੱਥੇ 24 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
Young people die of drug overdoses
ਮ੍ਰਿਤਕ ਦੀ ਪਹਿਚਾਣ ਰਾਜ ਕੁਮਾਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਜਿਸ ਸਮੇਂ ਨੌਜਵਾਨ ਦੀ ਮੌਤ ਹੋਈ, ਉਸੇ ਸਮੇਂ ਨਸ਼ੇ ਦੀ ਸਰਿੰਜ ਉਸ ਦੇ ਹੱਥ ਵਿਚ ਹੀ ਲੱਗੀ ਰਹਿ ਗਈ ਸੀ।
Young people die of drug overdoses
ਉਧਰ ਨੌਜਵਾਨ ਪੁੱਤ ਦੀ ਮੌਤ ਤੋਂ ਪਰਿਵਾਰ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਪੰਜਾਬ ਸਰਕਾਰ ਅਤੇ ਪੁਲਿਸ ਅਧਿਕਾਰੀ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤਾਂ ਜੋ ਕਿਸੇ ਹੋਰ ਘਰ ਦਾ ਨੌਜਵਾਨ ਪੁੱਤ ਇੰਝ ਨਸ਼ਿਆਂ ਦੀ ਭੇਂਟ ਨਾ ਚੜ੍ਹ ਸਕੇ।