
ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਪਟਿਆਲਾ: ਪੰਜਾਬ ਵਿਚ ਬੇਅਦਬੀ ਦੀਆਂ ਘਟਵਾਨਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ 'ਚ ਪਟਿਆਲਾ ਤੋਂ ਇਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਗੁਟਕਾ ਸਾਹਿਬ ਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਪਿੰਡ ਕਰਹਾਲੀ ਵਿਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਨੇੜੇ ਹੀ ਖੇਤਾਂ ਨੂੰ ਜਾਂਦੇ ਸੂਏ ਦੀ ਪੁਲੀ ਹੇਠਾਂ ਗੁਟਕਾ ਸਾਹਿਬ, ਸਿਰੀ ਸਾਹਿਬ ਤੇ ਕੜ੍ਹੇ ਮਿਲੇ ਹਨ।
PHOTO
ਇਸ ਦਾ ਪਤਾ ਲੱਗਦਿਆਂ ਹੀ ਐੱਸਐੱਸਪੀ ਪਟਿਆਲਾ, ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਸੰਗਤ ਵੀ ਪਹੁੰਚੀ। ਸਿੱਖ ਸੰਗਤ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਪੀ ਖ਼ੁਦ ਮੌਕੇ ‘ਤੇ ਪਹੁੰਚੇ। ਸਿੱਖਾਂ ਵਿਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਹੈ।
PHOTO
ਸਿੱਖ ਸੰਗਤ ਦਾ ਕਹਿਣਾ ਹੈ ਕਿ ਕਿਸੇ ਨੇ ਨਵਾਂ ਵਿਵਾਦ ਖੜ੍ਹਾ ਕਰਨ ਦੀ ਸ਼ਰਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਕੀਤਾ ਹੈ ਉਹ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਸਿੱਖ ਸੰਗਤ ਨੂੰ ਭੜਕਾਉਣ ਲਈ ਅਜਿਹਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵੀ ਸ਼ਿਕਾਇਤ ਦੇ ਦਿੱਤੀ ਹੈ ਤੇ ਉਹ ਆਪਣੇ ਪੱਧਰ ‘ਤੇ ਇਸ ਦੀ ਜਾਂਚ ਕਰ ਰਹੇ ਹਨ।