PAU ਵਿੱਚ ਭੂਮੀ ਅਤੇ ਪਾਣੀ ਦੀ ਸੰਭਾਲ ਬਾਰੇ ਖੋਜ ਅਤੇ ਪਸਾਰ ਮਾਹਿਰਾਂ ਦੀ ਹੋਈ ਵਰਕਸ਼ਾਪ
Published : May 16, 2022, 4:36 pm IST
Updated : May 16, 2022, 4:52 pm IST
SHARE ARTICLE
photo
photo

ਮਾਹਰਾਂ ਨੇ ਵੱਖ-ਵੱਖ ਨੁਕਤਿਆਂ ਬਾਰੇ ਆਪਣੇ ਵਿਚਾਰ ਕੀਤੇ ਪੇਸ਼

 

ਲੁਧਿਆਣਾ: ਅੱਜ ਪੀ.ਏ.ਯੂ. ਵਿੱਚ ਭੂਮੀ ਅਤੇ ਪਾਣੀ ਦੀ ਸੰਭਾਲ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਗੋਸ਼ਟੀ ਹੋਈ। ਕੋਰੋਨਾ ਕਾਲ ਤੋਂ ਬਾਅਦ ਹਕੀਕੀ ਰੂਪ ਵਿੱਚ ਕਰਵਾਈ ਗਈ ਇਸ ਗੋਸ਼ਟੀ ਵਿੱਚ ਪੰਜਾਬ ਦੇ ਭੂਮੀ ਸੰਭਾਲ ਅਧਿਕਾਰੀ, ਪਾਣੀ ਸੰਭਾਲ ਅਧਿਕਾਰੀ, ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਮਾਹਿਰ, ਕਿਸਾਨ ਸੇਵਾ ਸਲਾਹਕਾਰ ਕੇਂਦਰਾਂ ਦੇ ਵਿਗਿਆਨੀ ਅਤੇ ਪੀ.ਏ.ਯੂ. ਦੇ ਮਾਹਿਰ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਗੋਸ਼ਟੀ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਭੂਮੀ ਸੰਭਾਲ ਅਧਿਕਾਰੀ ਮਹਿੰਦਰ ਸਿੰਘ ਸ਼ਾਮਲ ਸਨ ।

 

PHOTOPHOTO

 

ਮਹਿੰਦਰ ਸਿੰਘ ਨੇ ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਇਹ ਵਰਕਸ਼ਾਪ ਆਯੋਜਿਤ ਕਰਨ ਲਈ ਪੀ.ਏ.ਯੂ. ਨੂੰ ਵਧਾਈ ਦਿੱਤੀ । ਉਹਨਾਂ ਲਾਕਡਾਊਨ ਦੌਰਾਨ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਯੂਨੀਵਰਸਿਟੀ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ । ਉਹਨਾਂ ਕਿਹਾ ਕਿ ਖੇਤੀ ਸਾਹਮਣੇ ਜੋ ਸਮੱਸਿਆਵਾਂ ਹਨ ਉਹਨਾਂ ਵਿੱਚੋਂ ਪਾਣੀ ਸਭ ਤੋਂ ਅਹਿਮ ਹੈ । ਵੱਖ-ਵੱਖ ਧਰਮਾਂ ਵਿੱਚ ਵੀ ਪਾਣੀ ਦੀ ਵਡਿਆਈ ਕੀਤੀ ਗਈ ਹੈ । ਉਹਨਾਂ ਕਿਹਾ ਕਿ ਸਾਰੇ ਸਹਿਯੋਗੀਆਂ ਨੂੰ ਮਿਲ ਕੇ ਪਾਣੀ ਦੀ ਸੰਭਾਲ ਲਈ ਕੰਮ ਕਰਨ ਦੀ ਲੋੜ ਹੈ । ਮਹਿੰਦਰ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੀ ਥਾਂ ਸਤਹ ਉੱਪਰਲੇ ਪਾਣੀ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ । ਉਹਨਾਂ ਅੰਕੜਿਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਦੇ 150 ਵਿੱਚੋਂ 117 ਬਲਾਕ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ । ਇਸ ਦੇ ਮੱਦੇਨਜ਼ਰ ਸਿੱਧੀ ਬਿਜਾਈ ਇੱਕ ਸਾਰਥਕ ਕੋਸ਼ਿਸ਼ ਹੈ । ਉਹਨਾਂ ਆਪਣੇ ਵਿਭਾਗ ਵੱਲੋਂ ਵੀ ਪਾਣੀ ਦੀ ਸੰਭਾਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ । ਮਹਿੰਦਰ ਸਿੰਘ ਨੇ ਕਿਹਾ ਕਿ ਕੰਢੀ ਖੇਤਰ ਵਿੱਚ ਪਾਣੀ ਦੀ ਰੀਚਾਰਜਿੰਗ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।

 

PHOTOPHOTO

 

ਇਸ ਦੇ ਨਾਲ ਹੀ ਸੂਖਮ ਸਿੰਚਾਰੀ ਵਿਧੀ ਨੂੰ ਲਾਗੂ ਕਰਨ ਦੀ ਲੋੜ ਹੈ । ਉਹਨਾਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਸੰਜੀਦਗੀ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪਾਣੀ ਅਤੇ ਭੂਮੀ ਦੀ ਸੰਭਾਲ ਬਾਰੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਦਾ ਵਿਸ਼ੇਸ਼ ਜ਼ਿਕਰ ਕੀਤਾ । ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਤਰ-ਵੱਤਰ ਖੇਤਾਂ ਵਿੱਚ ਵੱਟਾਂ ਤੇ ਝੋਨੇ ਦੇ ਸੋਧੇ ਹੋਏ ਬੀਜ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।

PHOTO
PHOTO

 

ਇਸ ਦੇ ਨਾਲ-ਨਾਲ ਪਹਿਲਾ ਪਾਣੀ 21 ਦਿਨ ਬਾਅਦ ਲਾਉਣ ਲਈ ਸਿਫ਼ਾਰਸ਼ ਹੈ ਤਾਂ ਜੋ ਵਧੇਰੇ ਝਾੜ ਅਤੇ ਪਾਣੀ ਦੀ ਬਚਤ ਹੋ ਸਕੇ । ਇਸਦੇ ਨਾਲ ਹੀ ਪੀ ਆਰ-126 ਦੀ ਪਨੀਰੀ 20 ਜੂਨ ਤੱਕ ਬੀਜਣ ਦੀ ਸਿਫ਼ਾਰਸ਼ ਪੀ.ਏ.ਯੂ. ਵੱਲੋਂ ਕੀਤੀ ਜਾਂਦੀ ਹੈ । ਡਾ. ਢੱਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਲਗਾਤਰ ਵਾਹੁਣ ਨਾਲ ਮਿੱਟੀ ਵਿੱਚ ਸੁਧਾਰ ਅਤੇ ਝਾੜ ਵਿੱਚ ਵਾਧਾ ਦਰਜ਼ ਕੀਤਾ ਗਿਆ ਹੈ । ਲਗਾਤਾਰ ਅੱਠ ਸਾਲ ਅਜਿਹਾ ਕਰਨ ਨਾਲ ਯੂਰੀਏ ਦੀ ਮਾਤਰਾ 20 ਕਿੱਲੋ ਤੱਕ ਘਟਾਈ ਜਾ ਸਕਦੀ ਹੈ । ਇਸ ਦੇ ਨਾਲ ਹੀ ਉਹਨਾਂ ਨੇ ਪੱਤਾ ਰੰਗ ਚਾਰਟ ਦੀ ਵਰਤੋਂ ਦਾ ਵੀ ਜ਼ਿਕਰ ਕੀਤਾ।

 

PHOTOPHOTO

 

ਡਾ. ਢੱਟ ਨੇ ਫ਼ਸਲੀ ਵਿਭਿੰਨਤਾ ਬਾਰੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਵਿੱਚ ਮੂੰਗਫਲੀ-ਮੱਕੀ/ਮੂੰਗੀ-ਆਲੂ/ਮਟਰ ਬਾਰੇ ਗੱਲ ਕੀਤੀ । ਉਹਨਾਂ ਕਿਹਾ ਜੈਵਿਕ ਖੇਤੀ ਅਧੀਨ ਸਾਉਣੀ ਰੁੱਤ ਦੀ ਮੂੰਗੀ-ਕਣਕ-ਗਰਮੀ ਰੁੱਤ ਦੀ ਮੂੰਗੀ ਦਾ ਫ਼ਸਲੀ ਚੱਕਰ ਵੀ ਸਿਫ਼ਾਰਸ਼ ਕੀਤਾ ਗਿਆ ਹੈ ਇਸ ਤੋਂ ਇਲਾਵਾ ਨਰਮਾ, ਛੋਲੇ, ਕਮਾਦ, ਮੱਕੀ, ਅਰਹਰ, ਸੋਇਆਬੀਨ ਅਤੇ ਅਦਰਕ ਦੀ ਕਾਸ਼ਤ ਬਾਰੇ ਸਿਫ਼ਾਰਸ਼ਾਂ ਦਾ ਜ਼ਿਕਰ ਕਰਦਿਆਂ ਡਾ. ਢੱਟ ਨੇ ਇਹਨਾਂ ਦੇ ਵਾਤਾਵਰਨ ਪੱਖੀ ਨੁਕਤਿਆਂ ਵੱਲ ਧਿਆਨ ਦਿਵਾਇਆ।
ਸਵਾਗਤੀ ਸ਼ਬਦ ਬੋਲਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਵਰਕਸ਼ਾਪ ਨਾਲ ਦੁਬਾਰਾ ਪਸਾਰ ਅਤੇ ਖੋਜ ਗਤੀਵਿਧੀਆਂ ਬਾਰੇ ਵਰਕਸ਼ਾਪਾਂ ਦੀ ਸ਼ੁਰੂਆਤ ਹੋ ਰਹੀ ਹੈ।

PHOTOPHOTO

ਉਹਨਾਂ ਕਿਹਾ ਕਿ ਪੀ.ਏ.ਯੂ. ਨੇ ਲਗਾਤਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਯਤਨ ਕੀਤੇ ਹਨ ਪਰ ਇਸ ਦਿਸ਼ਾ ਵਿੱਚ ਹੋਰ ਜਾਗਰੂਕਤਾ ਫੈਲਾਉਣ ਦੀ ਲੋੜ ਹੈ । ਉਦਘਾਟਨੀ ਸੈਸ਼ਨ ਵਿੱਚ ਖੇਤੀਬਾੜੀ ਕਾਲਜ ਦੇ ਡੀਨ ਡਾ. ਐੱਮ ਆਈ ਐੱਸ ਗਿੱਲ ਨੇ ਧੰਨਵਾਦ ਦੇ ਸ਼ਬਦ ਕਹੇ । ਇਸ ਸੈਸ਼ਨ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਤੋਂ ਬਾਅਦ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਾਰਵਾਈ ਰਿਪੋਰਟ ਪੇਸ਼ ਕੀਤੀ।  ਮਾਹਿਰਾਂ ਨੇ ਪਾਣੀ ਅਤੇ ਭੂਮੀ ਦੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

photophoto

ਇਹਨਾਂ ਵਿੱਚ ਸੂਖਮ ਸਿੰਚਾਈ, ਖੇਤਾਂ ਵਿੱਚ ਪਾਣੀ ਦੀ ਬੱਚਤ, ਕੰਢੀ ਖੇਤਰ ਵਿੱਚ ਪਾਣੀ ਅਤੇ ਮਿੱਟੀ ਦੀ ਸੰਭਾਲ ਦੀਆਂ ਕੋਸ਼ਿਸ਼ਾਂ, ਪੰਜਾਬ ਦੇ ਦੱਖਣ-ਪੱਛਮ ਵਿੱਚ ਕਾਸ਼ਤ ਲਈ ਵਰਤੇ ਜਾ ਰਹੇ ਪਾਣੀ ਦੀ ਢੁੱਕਵੀਂ ਵਰਤੋਂ, ਪਾਣੀ ਦੀ ਪਰਖ ਦੇ ਤਰੀਕੇ, ਲੂਣੇ ਅਤੇ ਖਾਰੇ ਪਾਣੀਆਂ ਦੀ ਵਰਤੋਂ, ਪੰਜਾਬ ਵਿੱਚ ਪ੍ਰਦੂਸ਼ਿਤ ਪਾਣੀ ਦੀ ਸਥਿਤੀ, ਪੰਜਾਬ ਵਿੱਚ ਬਰਸਾਤ ਦੀ ਦਸ਼ਾ ਆਦਿ ਵਿਸ਼ੇ ਪ੍ਰਮੁੱਖ ਸਨ । ਅੰਤ ਵਿੱਚ ਡਾ. ਅਜਮੇਰ ਸਿੰਘ ਢੱਟ ਨੇ ਸਮਾਪਤੀ ਟਿੱਪਣੀ ਕੀਤੀ। ਉਹਨਾਂ ਇਸ ਵਰਕਸ਼ਾਪ ਨੂੰ ਪਾਣੀ ਅਤੇ ਮਿੱਟੀ ਦੀ ਸੰਭਾਲ ਲਈ ਪੁੱਟਿਆ ਸਾਰਥਕ ਕਦਮ ਕਿਹਾ । ਅੰਤ ਵਿੱਚ ਡਾ. ਗੁਰਮੀਤ ਸਿੰਘ ਬੁੱਟਰ ਨੇ ਸਭ ਦਾ ਧੰਨਵਾਦ ਕੀਤਾ । ਡਾ. ਰਾਕੇਸ਼ ਸ਼ਾਰਦਾ ਦੀ ਨਿਗਰਾਨੀ ਹੇਠ ਪ੍ਰਦਰਸ਼ਨੀ ਖੇਤਰਾਂ ਦਾ ਦੌਰਾ ਮਾਹਿਰਾਂ ਨੇ ਕੀਤਾ ਜਿਸ ਵਿੱਚ ਉਹਨਾਂ ਨੂੰ ਬਸੰਤ ਰੁੱਤ ਦੀ ਮੱਕੀ ਅਤੇ ਸੂਰਜਮੁਖੀ ਦੇ ਖੇਤਾਂ ਦਾ ਦੌਰਾ ਡਾ. ਅਜਮੇਰ ਸਿੰਘ ਬਰਾੜ ਨੇ ਕਰਵਾਇਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement