
ਸ਼੍ਰੋਮਣੀ ਕਮੇਟੀ ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ FIR ਦਰਜ ਕਰਵਾਏਗੀ।
ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਸਿੰਘ ਵੱਲੋਂ ਸਿੱਖਾਂ ਦੀ ਦਾੜ੍ਹੀ ਤੇ ਮੁੱਛਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਭਾਰਤੀ ਸਿੰਘ ਦੇ ਘਰ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਭਾਰਤੀ ਮੁਰਦਾਬਾਦ ਦੇ ਨਾਅਰੇ ਲਾਏ ਤੇ ਮੁਆਫ਼ੀ ਮੰਗਣ ਲਈ ਕਿਹਾ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਸਿੱਖਾਂ ਦੇ ਸਵਰੂਪ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸਿੰਘ ਨਾਲ ਬੈਠੀ ਲੜਕੀ ਨੂੰ ਵੀ ਭਾਰਤੀ ਸਿੰਘ ਦੀਆਂ ਗੱਲਾਂ 'ਤੇ ਹੱਸਣਾ ਨਹੀਂ ਚਾਹੀਦਾ ਸੀ। ਓਧਰ ਸ਼੍ਰੋਮਣੀ ਕਮੇਟੀ ਮੈਂਬਰ ਨੇ ਭਾਰਤੀ ਸਿੰਘ ਵੱਲੋਂ ਸਿੱਖਾਂ ਵਿਰੁੱਧ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸਿੰਘ ਨੇ ਸਿੱਖਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ FIR ਦਰਜ ਕਰਵਾਏਗੀ।