
11 ਵਜੇ ਪੰਜਾਬ ਭਵਨ 'ਚ ਲੱਗੇਗਾ ਦਰਬਾਰ
ਚੰਡੀਗੜ੍ਹ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਵਾਂਗ ਹੁਣ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੀ ਜਨਤਾ ਦਰਬਾਰ ਲਾਉਣ ਦਾ ਸਿਲਸਿਲਾ ਸ਼ੁਰੂ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਦੀ ਸ਼ੁਰੂਆਤ ਰਾਜਧਾਨੀ ਚੰਡੀਗੜ੍ਹ ਤੋਂ ਅੱਜ ਕੀਤੀ ਜਾ ਰਹੀ ਹੈ। ਪੰਜਾਬ ਭਵਨ ਵਿਚ ਲਾਏ ਜਾਣ ਵਾਲੇ ਜਨਤਾ ਦਰਬਾਰ ਵਿਚ ਮੁੱਖ ਮੰਤਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ’ਤੇ ਹੀ ਮਸਲੇ ਨਿਪਟਾਉਣਗੇ। ਇਹ ਹਾਲੇ ਸਪੱਸ਼ਟ ਨਹੀਂ ਕਿ ਇਸ ਜਨਤਾ ਦਰਬਾਰ ਦੀ ਰੂਪ ਰੇਖਾ ਕੀ ਹੋਵੇਗੀ ਅਤੇ ਆਮ ਲੋਕਾਂ ਨੂੰ ਕਿੰਨੀ ਗਿਣਤੀ ਵਿਚ ਕਿਸ ਤਰੀਕੇ ਨਾਲ ਚੰਡੀਗੜ੍ਹ ਸੱਦਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਜਨਤਾ ਦਰਬਾਰ ਦਾ ਇਹ ਸਿਲਸਿਲਾ ਸੂਬੇ ਵਿਚ ਅੱਗੇ ਵਧੇਗਾ ਅਤੇ ਸਰਕਾਰੀ ਅਫ਼ਸਰਾਂ ਨੂੰ ਵੀ ਅਜਿਹੇ ਜਨਤਾ ਦਰਬਾਰ ਲਾਉਣ ਲਈ ਕਿਹਾ ਜਾਵੇਗਾ।