ਕੇਂਦਰ ਸਰਕਾਰ ਵਲੋਂ ਕਣਕ ਦੀ ਬਰਾਮਦ 'ਤੇ ਰੋਕ ਲਾਉਣ ਮਗਰੋਂ ਲਿਆ ਫ਼ੈਸਲਾ
Published : May 16, 2022, 6:51 am IST
Updated : May 16, 2022, 6:51 am IST
SHARE ARTICLE
image
image

ਕੇਂਦਰ ਸਰਕਾਰ ਵਲੋਂ ਕਣਕ ਦੀ ਬਰਾਮਦ 'ਤੇ ਰੋਕ ਲਾਉਣ ਮਗਰੋਂ ਲਿਆ ਫ਼ੈਸਲਾ


ਸੂਬੇ ਦੀਆਂ 232 ਮੰਡੀਆਂ 31 ਮਈ ਤਕ ਚਾਲੂ ਰਹਿਣਗੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 15 ਮਈ (ਸੱਤੀ) : ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕਾਰਜ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿਤੇ ਹਨ | ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵਲੋਂ ਕਣਕ ਦੀ ਬਰਾਮਦ 'ਤੇ ਰੋਕ ਲਾਉਣ ਦੇ ਹਾਲ ਹੀ ਵਿਚ ਲਏ ਫ਼ੈਸਲੇ ਦੇ ਪ੍ਰਭਾਵਾਂ ਨੂੰ  ਧਿਆਨ ਨਾਲ ਘੋਖਣ ਤੋਂ ਬਾਅਦ ਕੀਤਾ ਗਿਆ ਹੈ |
ਪੱਤਰਕਾਰਾਂ ਦੇ ਨਾਲ ਇਹ ਵੇਰਵੇ ਸਾਂਝੇ ਕਰਦਿਆਂ ਖ਼ੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ 'ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿਚ ਕਣਕ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ | ਨਤੀਜੇ ਵਜੋਂ ਕੁੱਝ ਕਿਸਾਨ ਜਿਨ੍ਹਾਂ ਨੇ ਬਾਅਦ ਵਿਚ ਚੰਗੇ ਭਾਅ ਮਿਲਣ ਦੀ ਉਮੀਦ ਵਿਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ  ਸ਼ਾਇਦ ਹੁਣ ਮੁੜ ਸੋਚ-ਵਿਚਾਰ ਕੇ ਅਪਣੀ ਫ਼ਸਲ ਵੇਚਣੀ ਪਵੇ | ਇਸ ਲਈ ਇਹ ਮਹੱਤਵਪੂਰਨ ਸੀ ਕਿ ਐਮਐਸਪੀ 'ਤੇ ਸਰਕਾਰੀ ਖਰੀਦ ਦੀ ਸਹੂਲਤ ਉਨ੍ਹਾਂ ਲਈ ਉਪਲਬਧ ਰਹੇ ਤਾਂ ਜੋ ਉਨ੍ਹਾਂ ਨੂੰ  ਕਿਸੇ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ |
ਮੰਡੀਆਂ ਦੇ ਕੰਮਕਾਜ 'ਤੇ ਟਿਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਦੇ ਸੀਜ਼ਨ ਦੌਰਾਨ ਸੂਬੇ 'ਚ 2292 ਮੰਡੀਆਂ ਨੂੰ  ਚਾਲੂ ਕੀਤਾ ਸੀ ਪਰ ਸੂਬੇ ਦੇ ਕੁੱਝ ਹਿੱਸਿਆਂ 'ਚ ਕਣਕ ਦੀ ਆਮਦ 'ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ   ਯੋਜਨਾਬੱਧ ਅਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿਤਾ ਗਿਆ ਹੈ | ਇਸ ਤਰ੍ਹਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ 232 ਮੰਡੀਆਂ ਚਾਲੂ ਹਨ |
ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖ਼ਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਹਾਲ ਹੀ ਦੇ ਦਿਨਾਂ ਵਿਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਨੂੰ  ਵੇਖਦੇ ਹੋਏ 12 ਮਈ ਨੂੰ  
ਭਾਰਤ ਸਰਕਾਰ ਦੇ ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ   ਬੇਨਤੀ ਕੀਤੀ ਗਈ ਕਿ ਸੀ ਕਿ ਮੰਡੀਆਂ ਨੂੰ  ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜ਼ਤ ਦਿਤੀ ਜਾਵੇ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ 'ਤੇ ਇਹ ਬੇਨਤੀ ਵਾਪਸ ਲੈ ਲਈ ਹੈ ਅਤੇ ਕਿਸਾਨਾਂ ਦੇ ਹਿਤਾਂ ਨੂੰ  ਧਿਆਨ ਵਿਚ ਰੱਖਦੇ ਹੋਏ ਇਹ 232 ਮੰਡੀਆਂ 31 ਮਈ ਤਕ ਸਾਰੇ ਜ਼ਿਲਿ੍ਹਆਂ ਵਿਚ ਚਾਲੂ ਰਹਿਣਗੀਆਂ |

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement