ਸੜਕ ਹਾਦਸੇ ਨੇ ਲਈ ਮਾਪਿਆਂ ਦੇ ਜਵਾਨ ਪੁੱਤ ਦੀ ਜਾਨ

By : KOMALJEET

Published : May 16, 2023, 12:14 pm IST
Updated : May 16, 2023, 12:14 pm IST
SHARE ARTICLE
Inderjit Singh (file photo)
Inderjit Singh (file photo)

ਟ੍ਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਤਰਨਤਾਰਨ : ਸਥਾਨਕ ਪਿੰਡ ਮਾਣਕ ਦੇਕੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਹੋਏ ਨੌਜਵਾਨ ਦਾ ਨਾਂਅ ਰਾਜ ਸਿੰਘ ਪੁੱਤਰ ਬਿੰਦਰ ਸਿੰਘ ਦਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਉਮਰ ਮਹਿਜ਼ 18 ਸਾਲ ਸੀ। ਜ਼ਖ਼ਮੀ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਦਾ ਅੰਮ੍ਰਿਤਸਰ ਵਿਖੇ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ।

ਇਹ ਵੀ ਪੜ੍ਹੋ: ਇਲਾਜ ਲਈ ਤਿੱਖੀ ਧੁੱਪ 'ਚ ਸੱਤ ਕਿਲੋਮੀਟਰ ਪੈਦਲ ਚੱਲੀ ਗਰਭਵਤੀ ਔਰਤ, ਮੌਤ 

ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਗਲਬਾਤ ਕਰਦਿਆਂ ਦਸਿਆ ਕਿ ਇਹ ਹਾਦਸਾ ਰਾਤ ਨੂੰ ਕਰੀਬ ਪੌਣੇ ਨੌਂ ਵਜੇ ਵਾਪਰਿਆ ਹੈ ਜਦੋਂ ਦੋਵੇਂ ਨੌਜਵਾਨ ਲਾਗਲੇ ਪਿੰਡ ਤੋਂ ਵਾਪਸ ਘਰ ਆ ਰਹੇ ਸਨ। ਉਨ੍ਹਾਂ ਦਸਿਆ ਕਿ ਪਿੰਡ ਦੇ ਨਜ਼ਦੀਕ ਹੀ ਤੇਲ ਖਤਮ ਹੋਣ ਕਾਰਨ ਇਕ ਟ੍ਰੈਕਟਰ ਟਰਾਲੀ ਰਸਤੇ ਵਿਚ ਹੀ ਖੜਾ ਸੀ। ਹਨ੍ਹੇਰਾ ਹੋਣ ਕਾਰਨ ਨੌਜਵਾਨਾਂ ਦਾ ਮੋਟਰਸਾਈਕਲ ਰਸਤੇ ਵਿਚ ਖੜੀ ਟਰਾਲੀ ਨਾਲ ਟਕਰਾ ਗਿਆ।

ਇਸ ਭਿਆਨਕ ਟੱਕਰ ਵਿਚ ਇੰਦਰਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਰਾਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਦਸ ਦੇਈਏ ਕਿ ਪੀੜਤ ਪ੍ਰਵਾਰ ਨੇ ਟ੍ਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement