
ਸੁਣਵਾਈ ਦੌਰਾਨ ਸਿਰਫ਼ ਤਤਕਾਲੀ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ ਹਾਜ਼ਰ ਸਨ
ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਸਿਰਫ਼ ਤਤਕਾਲੀ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ ਹਾਜ਼ਰ ਸਨ। ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਸਪੀ ਫ਼ਰੀਦਕੋਟ ਸੁਖਮੰਦਰ ਸਿੰਘ ਮਾਨ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਰਾਹਤ ਦੀ ਖ਼ਬਰ! ਪੰਜਾਬ 'ਚ ਅਗਲੇ ਦੋ ਦਿਨ ਤਕ ਮੀਂਹ ਪੈਣ ਦੀ ਸੰਭਾਵਨਾ
ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਮਈ ਤਕ ਮੁਲਤਵੀ ਕਰ ਦਿਤੀ ਹੈ। ਇਸ ਤੋਂ ਪਹਿਲਾਂ 24 ਫਰਵਰੀ ਨੂੰ ਪੰਜਾਬ ਪੁਲਿਸ ਦੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਛੇ ਪੁਲਿਸ ਅਧਿਕਾਰੀਆਂ ਵਿਰੁਧ ਕਰੀਬ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ: 9 ਸਾਲ ਪਹਿਲਾਂ ਮੰਦਿਰ 'ਚੋਂ ਚੋਰੀ ਕੀਤੇ ਗਹਿਣੇ ਚੋਰ ਨੇ ਕੀਤੇ ਵਾਪਸ, ਬੋਲਿਆ- 9 ਸਾਲਾਂ ਵਿਚ ਮੈਂ ਬਹੁਤ ਦੁੱਖ ਝੱਲਿਆ
ਪਿਛਲੀ ਸੁਣਵਾਈ ਦੌਰਾਨ ਵੀ ਐਸਆਈਟੀ ਨੇ ਕਰੀਬ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਵਿਚ ਸਿਰਫ਼ ਇਨ੍ਹਾਂ ਦੇ ਵਕੀਲ ਪੇਸ਼ ਹੋਏ। ਮੁਲਜ਼ਮਾਂ ਨੇ ਫ਼ਰੀਦਕੋਟ ਅਦਾਲਤ ਵਿਚ ਅਪਣੇ ਵਕੀਲਾਂ ਰਾਹੀਂ ਅਰਜ਼ੀ ਲਗਾ ਕੇ ਚਲਾਨ ਦੀਆਂ ਕਲੀਅਰ ਕਾਪੀਆਂ ਦਿਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਮਿਲੀਆਂ ਕਾਪੀਆਂ ਪੜ੍ਹਨਯੋਗ ਨਹੀਂ ਹਨ।