ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
Published : May 16, 2023, 2:54 pm IST
Updated : May 16, 2023, 2:55 pm IST
SHARE ARTICLE
file Photo
file Photo

ਪੀੜਤ ਪਰਿਵਾਰ ਨੂੰ ਜਦੋਂ ਪੁਲਸ ਕੋਲੋਂ ਇਨਸਾਫ਼ ਨਾ ਮਿਲਿਆ ਤਾਂ ਉਹਨਾਂ ਨੇ ਹਾਈ ਕੋਰਟ ਵਿਚ ਪਹੁੰਚ ਕੀਤੀ।

ਖੰਨਾ : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਸੈਕਸ ਰੈਕੇਟ ਚਲਾਉਣ ਵਾਲੀ ਮਹਿਲਾ ਅਤੇ ਉਸ ਦੇ ਪਤੀ ਨੂੰ ਖੰਨਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵਾਂ ਨੂੰ ਇਕ ਨਾਬਾਲਿਗ ਕੁੜੀ ਤੋਂ ਦੇਹ ਵਪਾਰ ਕਰਵਾਉਣ ਦੇ ਦੋਸ਼ ਵਿਚ ਫੜਿਆ ਗਿਆ ਹੈ। ਕੁੜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਸੈਕਸ ਰੈਕੇਟ ਚਲਾਉਣ ਵਾਲੀ ਸੋਨੀ ਨਾਂ ਦੀ ਮਹਿਲਾ ਨੇ 13 ਤੋਂ 17 ਸਾਲ ਤਕ ਉਨ੍ਹਾਂ ਦੀ ਕੁੜੀ ਕੋਲੋਂ ਦੇਹ ਵਪਾਰ ਕਰਵਾਇਆ।  

ਪੀੜਤ ਪਰਿਵਾਰ ਨੂੰ ਜਦੋਂ ਪੁਲਸ ਕੋਲੋਂ ਇਨਸਾਫ਼ ਨਾ ਮਿਲਿਆ ਤਾਂ ਉਹਨਾਂ ਨੇ ਹਾਈ ਕੋਰਟ ਵਿਚ ਪਹੁੰਚ ਕੀਤੀ। ਹਾਈ ਕੋਰਟ ਦੇ ਹੁਕਮਾਂ ’ਤੇ ਪਟਿਆਲਾ ਦੇ ਘਨੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਦੇ ਚਲਦਿਆਂ ਪਰਿਵਾਰ ਨੂੰ ਵਾਰੰਟ ਅਫ਼ਸਰ ਦਾ ਸਹਾਰਾ ਲੈ ਕੇ ਖ਼ੁਦ ਹੀ ਦੋਸ਼ੀਆਂ ਨੂੰ ਫੜਨਾ ਪਿਆ। 

ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਦੋਸ਼ੀ ਔਰਤ ਨੇ ਉਨ੍ਹਾਂ ਦੀ ਨਾਬਾਲਿਗ ਕੁੜੀ ਦੇ 18 ਵਿਆਹ ਕਰਵਾ ਕੇ ਲੱਖਾਂ ਦੀ ਕਮਾਈ ਕੀਤੀ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਜਦੋਂ 13 ਸਾਲ ਦੀ ਸੀ ਤਾਂ ਦੋਸ਼ੀ ਔਰਤ ਦਾ ਪੁੱਤ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਭਜਾ ਕੇ ਲੈ ਗਿਆ ਅਤੇ 4 ਸਾਲ ਤੱਕ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਦੀ ਕੁੜੀ ਨੂੰ ਦੇਹ ਵਪਾਰ ਦੇ ਧੰਦੇ ਵਿਚ ਪਾ ਦਿੱਤਾ ਗਿਆ। ਪੁਲਿਸ ਨੇ ਸੋਨੀ ਅਤੇ ਉਸ ਦੇ ਪਤੀ ਸ਼ਿਵ ਕੁਮਾਰ ਨੂੰ ਗ੍ਰਿਫ਼ਤਾਰ ਕਰਦਿਆਂ ਪੀੜਤ ਕੁੜੀ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਹੈ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement