Punjab News : 34 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੀਤਾ ਜ਼ਬਰ ਜਨਾਹ

By : BALJINDERK

Published : May 16, 2024, 12:16 pm IST
Updated : May 16, 2024, 12:16 pm IST
SHARE ARTICLE
ਜ਼ਬਰ ਜਨਾਹ
ਜ਼ਬਰ ਜਨਾਹ

Punjab News : ਜ਼ੀਰਕਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ

Punjab News : ਜ਼ੀਰਕਪੁਰ ਪੁਲਿਸ ਨੂੰ ਦਿੱਲੀ ਪੁਲਿਸ ਨੇ 34 ਸਾਲਾ ਇਕ ਲੜਕੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਜ਼ੀਰੋ ਐੱਫਆਈਆਰ ਦਰਜ ਕਰ ਕੇ ਭੇਜੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖ਼ਿਲਾਫ਼ ਧਾਰਾ 376 ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਪੰਚਕੂਲਾ ਸੈਕਟਰ 21 ਦੇ ਰਹਿਣ ਵਾਲੇ ਅਮਿਤ ਸ਼ੋਕੰਡ ਵਜੋਂ ਹੋਈ ਹੈ।  

ਇਹ ਵੀ ਪੜੋ:District Court : ਜ਼ਿਲ੍ਹਾ ਅਦਾਲਤ ਨੇ ਤਸਕਰੀ ਮਾਮਲੇ 'ਚ ਵਿਅਕਤੀ ਨੂੰ 10 ਸਾਲ ਦੀ ਸਜ਼ਾ ਸੁਣਾਈ

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਲੜਕੀ ਵਾਸੀ ਦਿੱਲੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਜੀਵਨ ਸਾਥੀ ਡਾਟ ਕਾਮ ਐੱਪ ਰਾਹੀਂ ਉਸ ਦੀ ਮੁਲਾਕਾਤ ਪੰਚਕੂਲਾ ਸੈਕਟਰ-21 ਦੇ ਰਹਿਣ ਵਾਲੇ ਅਮਿਤ ਸ਼ੋਕੰਡ ਨਾਲ ਹੋਈ ਸੀ। ਉਸ ਨੇ ਦੱਸਿਆ ਕਿ ਇਸ  ਦੌਰਾਨ 14 ਅਕਤੂਬਰ 23 ਨੂੰ ਅਮਿਤ ਨੇ ਉਸ ਨੂੰ ਜ਼ੀਰਕਪੁਰ ਦੇ ਆਰਡੀ ਪੈਲੇਸ ਹੋਟਲ 'ਚ ਮਿਲਣ ਲਈ ਬੁਲਾਇਆ ਸੀ। ਜਿੱਥੇ ਅਮਿਤ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾ ਲਏ ਪਰ ਬਾਅਦ 'ਚ ਅਮਿਤ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਟਾਲਾ ਵੱਟਣਾ ਆਰੰਭ ਕਰ ਦਿੱਤਾ। ਜਿਸ ਤੋਂ ਬਾਅਦ ਲੜਕੀ ਮਾਨਸਿਕ ਤੌਰ ਪ੍ਰੇਸ਼ਾਨ ਰਹਿਣ ਲੱਗੀ। ਜਿਸ ਤੋਂ ਬਾਅਦ ਉਸਨੇ ਦਿੱਲੀ ਪੁਲਿਸ ਸਟੇਸ਼ਨ 'ਚ ਆਪਣੀ ਸ਼ਿਕਾਇਤ ਦਰਜ ਕਰਵਾਈ। 
ਮਾਮਲਾ ਜ਼ੀਰਕਪੁਰ ਨਾਲ ਸਬੰਧਤ ਹੋਣ ਕਾਰਨ ਦਿੱਲੀ ਪੁਲਿਸ ਨੇ ਲੜਕੀ ਦੀ ਮੈਡੀਕਲ ਜਾਂਚ ਤੋਂ ਬਾਅਦ ਜ਼ੀਰੋ ਐੱਫਆਈਆਰ ਦਰਜ ਕਰਕੇ ਜ਼ੀਰਕਪੁਰ ਪੁਲਿਸ ਨੂੰ ਭੇਜੀ।

(For more news apart from 34-year-old girl was raped on the pretense marriage News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement