Lok Sabha Elections 2024: ਅੱਜ 2 ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
Published : May 16, 2024, 7:18 am IST
Updated : May 16, 2024, 7:18 am IST
SHARE ARTICLE
Arvind Kejriwal on 2 days punjab visit
Arvind Kejriwal on 2 days punjab visit

ਅਰਵਿੰਦ ਕੇਜਰੀਵਾਲ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚਣਗੇ

Lok Sabha Elections 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨ ਦੇ ਪੰਜਾਬ ਦੌਰੇ ਉਤੇ ਆਉਣਗੇ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਚ ਰੈਲੀ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।

ਅਰਵਿੰਦ ਕੇਜਰੀਵਾਲ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚਣਗੇ ਅਤੇ ਸ਼ਾਮ 4 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਉਹ ਦੁਰਗਿਆਣਾ ਮੰਦਰ ਵਿਚ ਮੱਥਾ ਟੇਕਣਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਸ਼ਾਮ 6 ਵਜੇ ਤੋਂ ਲਾਹੌਰੀ ਗੇਟ ਤੋਂ ਰੋਡ ਸ਼ੋਅ ਸ਼ੁਰੂ ਹੋਵੇਗਾ।

ਰੋਡ ਸ਼ੋਅ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਪੰਜਾਬ ਵਿਚ ਚੋਣਾਂ ਲਈ ਸਿਰਫ਼ 15 ਦਿਨ ਬਚੇ ਹਨ। ਵੋਟਾਂ 1 ਜੂਨ ਨੂੰ ਪੈਣਗੀਆਂ। ਅਜਿਹੇ ’ਚ ਸੂਬੇ ’ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਭਾਵੇਂ ਇਹ ਪਹਿਲਾ ਪੰਜਾਬ ਦੌਰਾ ਹੈ ਪਰ ਜਦੋਂ ਉਹ ਜੇਲ ’ਚ ਸਨ ਤਾਂ ਵੀ ਉਹ ਹਮੇਸ਼ਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਂਦੇ ਰਹੇ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਨੂੰ ਲੈ ਕੇ ਕਰੀਬ ਇਕ ਮਹੀਨੇ ’ਚ ਦੋ ਵਾਰ ਜੇਲ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਚੁਕੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਬੇ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਤੋਂ ਜਾਣੂ ਕਰਵਾਇਆ ਗਿਆ ਸੀ।

(For more Punjabi news apart from Arvind Kejriwal on 2 days punjab visit, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement