ਜਦੋਂ ਤੁਸੀਂ ਵੋਟ ਪਾਉਣ ਜਾਓ ਤਾਂ ਯਾਦ ਰੱਖਣਾ ਤੁਹਾਡੀ ਇੱਕ ਵੋਟ ਕੇਜਰੀਵਾਲ ਦੀ ਆਜ਼ਾਦੀ ਦਾ ਫ਼ੈਸਲਾ ਕਰੇਗੀ : ਅਰਵਿੰਦ ਕੇਜਰੀਵਾਲ
Published : May 16, 2024, 9:15 pm IST
Updated : May 16, 2024, 9:15 pm IST
SHARE ARTICLE
Arvind Kejriwal
Arvind Kejriwal

ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ

 Amritsar News : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। 'ਆਪ' ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ 'ਆਪ' ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਰੋਡ ਸ਼ੋਅ 'ਚ ਸ਼ਾਮਲ ਸਾਰੇ ਸਥਾਨਕ ਲੋਕਾਂ ਦਾ ਸਵਾਗਤ ਕੀਤਾ।

ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿੱਧਾ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੇਲ੍ਹ ਵਿੱਚ ਮੁਲਾਕਾਤਾਂ ਦੌਰਾਨ ਮੈਂ ਹਮੇਸ਼ਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਬਾਰੇ ਪੁੱਛਦਾ ਰਹਿੰਦਾ ਸੀ। ਤੁਹਾਡੀ ਖ਼ੁਸ਼ੀ ਹੀ ਮੇਰੇ ਲਈ ਸਭ ਤੋਂ ਵੱਡੀ ਖ਼ੁਸ਼ੀ ਹੈ।

ਉਨ੍ਹਾਂ ਅੱਗੇ ਕਿਹਾ, ਇਹਨਾਂ (ਭਾਜਪਾ) ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ। ਮੈਂ ਸੋਚ ਰਿਹਾ ਸੀ ਕਿ ਮੇਰੀ ਕੀ ਗ਼ਲਤੀ ਸੀ, ਮੈਨੂੰ ਜੇਲ੍ਹ 'ਚ ਕਿਉਂ ਪਾਇਆ ਗਿਆ। ਸਾਡੀ ਪਾਰਟੀ ਬਹੁਤ ਛੋਟੀ ਹੈ, ਸਾਡੀ ਸਿਰਫ਼ ਦੋ ਸੂਬਿਆਂ ਵਿੱਚ ਸਰਕਾਰ ਹੈ- ਦਿੱਲੀ ਅਤੇ ਪੰਜਾਬ। ਮੇਰਾ ਕੀ ਕਸੂਰ ਹੈ? ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ, ਤੁਹਾਡੇ ਬੱਚਿਆਂ ਲਈ ਚੰਗੇ ਸਕੂਲ ਬਣਾਏ, ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਦਾ ਭਵਿੱਖ ਬਣਾਇਆ। ਮੇਰਾ ਕਸੂਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਹੈ। ਮੇਰਾ ਕਸੂਰ ਇਹ ਹੈ ਕਿ ਮੈਂ ਮੁਹੱਲਾ ਕਲੀਨਿਕ ਖੋਲ੍ਹੇ, ਤੁਹਾਨੂੰ ਦਵਾਈਆਂ ਮੁਫ਼ਤ ਦਿੱਤੀਆਂ ਅਤੇ ਸਾਰੇ ਲੋਕਾਂ ਦਾ ਇਲਾਜ ਮੁਫ਼ਤ ਕੀਤਾ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੈਨੂੰ 15 ਦਿਨਾਂ ਤੱਕ ਸ਼ੂਗਰ ਦੀ ਦਵਾਈ ਨਹੀਂ ਦਿੱਤੀ। ਮੈਂ ਸ਼ੂਗਰ ਦਾ ਮਰੀਜ਼ ਹਾਂ। ਪਿਛਲੇ 20 ਸਾਲਾਂ ਤੋਂ ਮੈਂ ਗੰਭੀਰ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਹਾਂ। ਪਿਛਲੇ 10 ਸਾਲਾਂ ਤੋਂ ਮੈਂ ਇਨਸੁਲਿਨ ਲੈ ਰਿਹਾ ਹਾਂ। ਮੈਂ ਰੋਜ਼ਾਨਾ 52 ਯੂਨਿਟ ਇਨਸੁਲਿਨ ਲੈਂਦਾ ਹਾਂ। ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੇਰਾ ਇਨਸੁਲਿਨ ਦੀ ਦਵਾਈ 15 ਦਿਨਾਂ ਲਈ ਬੰਦ ਕਰ ਦਿੱਤੀ । ਮੇਰਾ ਸ਼ੂਗਰ ਲੈਵਲ 300 ਕਦੇ 350 ਤੋਂ ਉੱਪਰ ਪਹੁੰਚ ਜਾਂਦਾ ਸੀ। ਜੇਕਰ ਕਿਸੇ ਵਿਅਕਤੀ ਦੀ ਸ਼ੂਗਰ ਜ਼ਿਆਦਾ ਦੇਰ ਤੱਕ ਹਾਈ ਰਹਿੰਦੀ ਹੈ ਤਾਂ ਉਸ ਦਾ ਜਿਗਰ ਅਤੇ ਗੁਰਦੇ ਖ਼ਰਾਬ ਹੋ ਜਾਂਦੇ ਹਨ।

ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਇਨ੍ਹਾਂ ਲੋਕਾਂ ਦੇ ਮਨ ਵਿੱਚ ਬਹੁਤ ਖ਼ਤਰਨਾਕ ਯੋਜਨਾਵਾਂ ਹਨ। ਉਹ ਵਾਰ-ਵਾਰ 400 ਦਾ ਅੰਕੜਾ ਪਾਰ ਕਰਨ ਦੀ ਗੱਲ ਕਹਿ ਰਹੇ ਹਨ। ਇਹ ਲੋਕ ਨਹੀਂ ਦੱਸ ਰਹੇ ਕਿ 400 ਸੀਟਾਂ ਦੀ ਲੋੜ ਕਿਉਂ ਹੈ। ਜਦੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਜਾਣਕਾਰੀ ਸਾਹਮਣੇ ਆਈ ਕਿ ਉਹ ਰਿਜ਼ਰਵੇਸ਼ਨ ਖ਼ਤਮ ਕਰ ਦੇਣਗੇ। ਉਨ੍ਹਾਂ ਨੂੰ ਓਬੀਸੀ, ਐਸਸੀ ਅਤੇ ਐਸਟੀ ਲਈ ਰਾਖਵਾਂਕਰਨ ਖ਼ਤਮ ਕਰਨ ਲਈ 400 ਸੀਟਾਂ ਦੀ ਲੋੜ ਹੈ। 

ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਆਜ਼ਾਦੀ ਵੀ ਲੋਕਾਂ ਦੀਆਂ ਵੋਟਾਂ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਵੋਟ ਤੈਅ ਕਰੇਗੀ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਰਹਿੰਦਾ ਹੈ ਜਾਂ ਫਿਰ ਜੇਲ੍ਹ ਜਾਂਦਾ ਹੈ। ਇਹ ਸਿਰਫ਼ ਇੱਕ ਚੋਣ ਨਹੀਂ ਹੈ, ਇਹ ਇੱਕ ਮਹੱਤਵਪੂਰਨ ਚੋਣ ਹੈ, ਤੁਹਾਨੂੰ ਸਾਡੇ ਦੇਸ਼, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣੀ ਪਵੇਗੀ।

 

Location: India, Punjab, Amritsar

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement