Moga News : ਮੋਗਾ 'ਚ ਅਫ਼ੀਮ ਸਣੇ 12 ਲੱਖ ਰੁਪਏ ਦੀ ਡਰੱਗ ਮਨੀ, ਕਾਰ ਬਰਾਮਦ

By : BALJINDERK

Published : May 16, 2024, 6:07 pm IST
Updated : May 16, 2024, 6:07 pm IST
SHARE ARTICLE
ਪੁਲਿਸ ਥਾਣਾ ਮਹਿਣਾ
ਪੁਲਿਸ ਥਾਣਾ ਮਹਿਣਾ

Moga News : ਇੱਕ ਔਰਤ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Moga News : ਮੋਗਾ 'ਚ 120 ਗ੍ਰਾਮ ਅਫ਼ੀਮ ਸਮੇਤ ਦੋ ਦੋਸ਼ੀ ਫੜੇ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 12 ਲੱਖ ਰੁਪਏ ਦੀ ਨਕਦੀ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ’ਚ ਇੱਕ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੋਗਾ ’ਚ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਪਿੰਡ ਮਹਿਣਾ ਨੇੜੇ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਪਿੰਡ ਚੁਗਾਵਾਂ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕਰਕੇ ਇਕ ਸਵਿਫਟ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ 'ਚੋਂ 120 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਜਿਸ ’ਚ ਇੱਕ ਔਰਤ ਵੀ ਸ਼ਾਮਲ ਹੈ।

ਇਹ ਵੀ ਪੜੋ:Actor Kanwaljit Singh : ਮਸ਼ਹੂਰ ਅਦਾਕਾਰ ਕੰਵਲਜੀਤ ਸਿੰਘ ਦੇ ਘਰ ’ਚ ਲੱਗੀ ਅੱਗ, ਮੁਸ਼ਕਿਲ ਨਾਲ ਬਚੀ ਜਾਨ

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਦੋਲੇਵਾਲਾ ਦਾ ਰਹਿਣ ਵਾਲਾ ਮਨਦੀਪ ਸਿੰਘ ਨਸ਼ਾ ਤਸਕਰ ਹੈ ਅਤੇ ਇਸ ਸਮੇਂ ਪਿੰਡ ਮਹਿਣਾ ਵਿਖੇ ਆ ਰਿਹਾ ਹੈ। ਜਿਸ ਕਾਰਨ ਅਸੀਂ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਇਸ ਲਈ ਉਸ ਕੋਲੋਂ 120 ਗ੍ਰਾਮ ਅਫੀਮ ਅਤੇ 12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਮਾਮਲੇ 'ਚ ਦੋ ਦੋਸ਼ੀਆਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਵਿੱਚ ਇੱਕ ਔਰਤ ਵੀ ਸੀ, ਜਦਕਿ ਉਸਦੇ ਤੀਜੇ ਸਾਥੀ ਦੀ ਭਾਲ ਜਾਰੀ ਹੈ। ਤਿੰਨਾਂ ਖ਼ਿਲਾਫ਼ ਥਾਣਾ ਮਹਿਣਾ ’ਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ:Punjab Summer Vacation News :ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ  

ਦੂਜੇ ਪਾਸੇ ਮੋਗਾ ਦੇ ਸ਼ਿਵ ਮੰਦਰ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਦਲਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਦੇਵ ਸਿੰਘ ਉਰਫ਼ ਸੰਨੀ ਜੋ ਕਿ

ਇਹ ਵੀ ਪੜੋ:Football Sunil Chhetri : ਭਾਰਤੀ ਫੁੱਟਬਾਲ ਸੁਨੀਲ ਛੇਤਰੀ ਨੇ ਲਿਆ ਸੰਨਿਆਸ, ਕਿਹਾ ਕਿ ਹੁਣ ਨਵੇਂ ਲੋਕਾਂ ਨੂੰ ਮੌਕਾ ਦੇਣ ਦਾ ਹੈ ਸਮਾਂ 

ਸ਼ਿਵ ਮੰਦਰ ਨੇੜੇ ਰਹਿੰਦਾ ਹੈ ਅਤੇ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ, ਇਸ ਸਮੇਂ ਮੇਨ ਬਜ਼ਾਰ ਛਾਬੜਾ ਸਵੀਟ ਹਾਊਸ ਵਿਖੇ ਹੈ |
ਉਸ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ 'ਤੇ ਜਾ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

(For more news apart from Drug money worth 12 lakh rupees along with opium, car recovered in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement