Hoshiarpur News : ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ ਨਾਲ ਝਗੜੇ ਕਰਕੇ 3 ਦਿਨਾਂ ਤੋਂ ਘਰ ਨਹੀਂ ਆਇਆ ਸੀ ਮ੍ਰਿਤਕ
Published : May 16, 2024, 3:07 pm IST
Updated : May 16, 2024, 3:08 pm IST
SHARE ARTICLE
Man Suicide
Man Suicide

ਜੰਗਲ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼

Hoshiarpur News : ਹੁਸ਼ਿਆਰਪੁਰ ਦੇ ਪਿੰਡ ਡਾਡਾ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਜਿੰਦਰ ਕੁਮਾਰ ਬਜਵਾੜਾ ਵਿੱਚ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ।

ਪਿਤਾ ਨੇ ਦੱਸਿਆ ਕਿ ਬੇਟਾ ਵਿਆਹਿਆ ਹੋਇਆ ਸੀ। ਦੋ ਬੱਚੇ ਵੀ ਸਨ। ਪਤਨੀ ਨਾਲ ਝਗੜੇ ਕਰਕੇ 3 ਦਿਨਾਂ ਤੋਂ ਘਰ ਨਹੀਂ ਆਇਆ ਸੀ। ਅੱਜ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜੰਗਲ ਵਿੱਚ ਇੱਕ ਦਰੱਖਤ ਹੇਠਾਂ ਲਟਕ ਰਿਹਾ ਹੈ। ਉੱਥੇ ਪਹੁੰਚ ਕੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ।

ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ

ਪੁਲਿਸ ਥਾਣਾ ਸਿਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement