
Hoshiarpur News: ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
Man committed suicide hoshiarpur News in punjabi : ਹੁਸ਼ਿਆਰਪੁਰ ਦੇ ਪਿੰਡ ਦਾਰਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਜਿੰਦਰ ਕੁਮਾਰ ਬਜਵਾੜਾ ਵਿੱਚ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: Haryana News: ਸੋਨਾ, ਚਾਂਦੀ ਨਹੀਂ ਸਗੋਂ ਕਿਸਾਨ ਦੇ ਖੇਤ ਵਿਚੋਂ ਮਿੱਟੀ ਚੋਰੀ ਕਰਕੇ ਲੈ ਗਏ ਚੋਰ
ਪਿਤਾ ਨੇ ਦੱਸਿਆ ਕਿ ਬੇਟਾ ਵਿਆਹਿਆ ਹੋਇਆ ਸੀ। ਦੋ ਬੱਚੇ ਵੀ ਹਨ। ਪਤਨੀ ਨਾਲ ਲੜਾਈ ਹੋਣ ਕਾਰਨ 3 ਦਿਨਾਂ ਤੋਂ ਘਰ ਨਹੀਂ ਆਇਆ ਸੀ। ਅੱਜ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜੰਗਲ ਵਿੱਚ ਇੱਕ ਦਰੱਖਤ ਹੇਠਾਂ ਲਟਕ ਰਿਹਾ ਹੈ। ਉੱਥੇ ਪਹੁੰਚਣ 'ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: Haryana News : ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਟਰਾਲੇ ਨੇ ਦਰੜਿਆ, ਮੌਕੇ 'ਤੇ ਹੋਈ ਮੌਤ
ਪੁਲਿਸ ਥਾਣਾ ਸਿਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਿਸ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Man committed suicide hoshiarpur News in punjabi, stay tuned to Rozana Spokesman)