ਖ਼ਬਰਾਂ |

ਤਾਜ਼ਾ |

Punjab Weather News: ਪੰਜਾਬ ’ਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੈ ਰਹੀ ਲੂ

By : GAGANDEEP

Published : May 16, 2024, 11:37 am IST
Updated : May 16, 2024, 11:37 am IST
SHARE ARTICLE
Punjab Weather News in punjabi
Punjab Weather News in punjabi

Punjab Weather News : ਮੌਸਮ ਵਿਭਾਗ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਦਿੱਤੀ ਸਲਾਹ

Punjab Weather News in punjabi : :  ਪੰਜਾਬ ਵਿੱਚ ਇਸ ਵੇਲੇ ਅੱਤ ਦਾ ਗਰਮੀ ਪੈ ਰਹੀ ਹੈ। ਇਸ ਦੌਰਾਨ ਲੋਕਾਂ ਦਾ ਘਰ ਤੋਂ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ 'ਚ ਹਰ ਵੀ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿਤਾ ਹੈ।

ਇਹ ਵੀ ਪੜ੍ਹੋ: Punjab News: ਮੈਰੀਟੋਰੀਅਸ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋ ਰਹੀ ਕਾਊਂਸਲਿੰਗ, ਮੈਰਿਟ ਦੇ ਆਧਾਰ 'ਤੇ 2400 ਵਿਦਿਆਰਥੀਆਂ ਨੂੰ ਬੁਲਾਇਆ

ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਿਹਾ। 

ਇਹ ਵੀ ਪੜ੍ਹੋ: Firozpur News: ਫਿਰੋਜ਼ਪੁਰ ਤੋਂ ਇਨਸਾਨੀਅਤ ਸ਼ਰਮਸਾਰ, ਜੀਜੇ ਨੇ ਨਸ਼ੀਲੀ ਕੋਲਡ ਡ੍ਰਿੰਕ ਪਿਲਾ ਕੇ ਵਿਆਹੁਤਾ ਨਾਲ ਕੀਤਾ ਜਬਰ ਜਨਾਹ

ਮੌਸਮ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਸਰ ਸਮੇਤ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.4 ਡਿਗਰੀ ਤੋਂ 4.3 ਡਿਗਰੀ ਵੱਧ ਰਿਹਾ। ਅੰਮ੍ਰਿਤਸਰ ਦਾ ਪਾਰਾ 42.0 ਡਿਗਰੀ (ਆਮ ਨਾਲੋਂ 3.3 ਡਿਗਰੀ ਵੱਧ), ਲੁਧਿਆਣਾ ਦਾ 41.6 (ਆਮ ਨਾਲੋਂ 2.8 ਡਿਗਰੀ ਵੱਧ), ਪਟਿਆਲਾ ਦਾ 42.4 ਡਿਗਰੀ (ਆਮ ਨਾਲੋਂ 4.3 ਡਿਗਰੀ ਵੱਧ), ਪਠਾਨਕੋਟ ਦਾ 42.4, ਬਠਿੰਡਾ ਦਾ 42.6 (ਆਮ ਨਾਲੋਂ 2.4 ਡਿਗਰੀ ਵੱਧ), ਗੁਰਦਾਸਪੁਰ ਦਾ ਪਾਰਾ 40.0, ਐੱਸ.ਬੀ.ਐੱਸ.ਨਗਰ ‘ਚ 40.4 , ਬਰਨਾਲਾ ਦਾ 42.4, ਫਿਰੋਜ਼ਪੁਰ ਦਾ 42.2, ਜਲੰਧਰ ਦਾ 41.1 ਡਿਗਰੀ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement