
Punjab Summer Vacation News :1 ਜੂਨ ਤੋਂ ਲੈ ਕੇ 30 ਜੂਨ ਤੱਕ ਰਹਿਣਗੀਆਂ ਛੁੱਟੀਆਂ
Punjab Summer Vacation News in punjabi : ਪੰਜਾਬ ’ਚ ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।
ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਤਾਂ ਪਹਿਲਾਂ ਹੀ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾ ਨਿਕਲਣ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੋਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
(For more news apart from Summer vacation announced in Punjab News in Punjabi, stay tuned to Rozana Spokesman)