
Punjab News : ਭਗਵੰਤ ਮਾਨ ਨੂੰ ਨਾਲ ਲੈ ਕੇ ਯਾਤਰਾ ਸ਼ੁਰੂ ਕਰਨਗੇ ਅਰਵਿੰਦ ਕੇਜਰੀਵਾਲ
Anti-drug campaign to begin in Punjab today Latest News in Punjabi : ਪਿਛਲੇ ਢਾਈ ਮਹੀਨਿਆਂ ਤੋਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁਧ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਹ ਪਹਿਲੀ ਵਾਰ ਜਦੋਂ ਇੰਨੇ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੋਵੇ। ਇਸ ਦੇ ਨਾਲ ਪੰਜਾਬ ’ਚੋਂ ਨਸ਼ੇ ਖ਼ਤਮ ਕਰਨ ਲਈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਅਪਣੇ ਸੋਸ਼ਲ ਮੀਡੀਆ ਐਕਸ ’ਤੇ ਦਿਤੀ ਹੈ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਐਕਸ ’ਤੇ ਪੋਸਟ ਕਰਦਿਆਂ ਦਸਿਆ ਕਿ ਪੰਜਾਬ ’ਚੋਂ ਨਸ਼ੇ ਖ਼ਤਮ ਕਰਨ ਲਈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿਚ ਜਾਵੇਗੀ। ਹੁਣ, ਇਸ ਯਾਤਰਾ ਰਾਹੀਂ, ਲੋਕ ਨਸ਼ਾ ਛੁਡਾਊ ਮੁਹਿੰਮ ਨਾਲ ਵੀ ਵੱਡੇ ਪੱਧਰ ’ਤੇ ਜੁੜਨਗੇ। ਹਰ ਪਿੰਡ ਅਤੇ ਹਰ ਵਾਰਡ ਦੇ ਲੋਕ ਸਹੁੰ ਚੁੱਕਣਗੇ ਕਿ ਉਹ ਨਾ ਖ਼ੁਦ ਨਸ਼ੇ ਕਰਨਗੇ, ਤੇ ਨਾ ਹੀ ਅਪਣੇ ਇਲਾਕੇ ਵਿਚ ਕਿਸੇ ਨੂੰ ਵੀ ਨਸ਼ੇ ਵੇਚਣ ਦੇਣਗੇ ਅਤੇ ਨਸ਼ਿਆਂ ’ਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਇਸ ਦਲਦਲ ਤੋਂ ਵੀ ਬਾਹਰ ਕੱਢਣਗੇ।
ਇਹ ਯਾਤਰਾ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਲ ਲੈ ਕੇ ਸ਼ੁਰੂ ਕਰਨਗੇ। । ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ’ਚ ਫਸੇ ਨੌਜਵਾਨਾਂ ਦੇ ਇਲਾਜ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਤਿੰਨ ਕਰੋੜ ਲੋਕ ਹੁਣ ਇਹ ਯਕੀਨੀ ਬਣਾਉਣਗੇ ਕਿ ਉਹ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਦੇਣ।