Nasha Mukti Yatra : ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 'ਨਸ਼ਾ ਮੁਕਤੀ ਯਾਤਰਾ' ਸ਼ੁਰੂ ਕੀਤੀ, ਕਿਹਾ, ਇਹ ਹਰ ਪੰਜਾਬੀ ਦੀ ਲੜਾਈ ਹੈ

By : BALJINDERK

Published : May 16, 2025, 1:59 pm IST
Updated : May 16, 2025, 1:59 pm IST
SHARE ARTICLE
ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 'ਨਸ਼ਾ ਮੁਕਤੀ ਯਾਤਰਾ' ਸ਼ੁਰੂ ਕੀਤੀ, ਕਿਹਾ, ਇਹ ਹਰ ਪੰਜਾਬੀ ਦੀ ਲੜਾਈ ਹੈ
ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 'ਨਸ਼ਾ ਮੁਕਤੀ ਯਾਤਰਾ' ਸ਼ੁਰੂ ਕੀਤੀ, ਕਿਹਾ, ਇਹ ਹਰ ਪੰਜਾਬੀ ਦੀ ਲੜਾਈ ਹੈ

Nasha Mukti Yatra : ਇਹ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ

CM Mann and Arvind Kejriwal started Nasha Mukti Yatra News in Punjabi: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵਾਂਸ਼ਹਿਰ ਵਿੱਚ 'ਨਸ਼ਾ ਮੁਕਤੀ ਯਾਤਰਾ' ਦੀ ਰਸਮੀ ਸ਼ੁਰੂਆਤ ਕੀਤੀ। ਇਹ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ।

ਇਹ ਲੜਾਈ ਸਰਕਾਰ ਦੀ ਨਹੀਂ, ਹਰ ਪੰਜਾਬੀ ਦੀ ਹੈ - ਮਾਨ

ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ ਜਿੱਥੇ ਭਗਵੰਤ ਮਾਨ ਖੁਦ ਮੌਜੂਦ ਸਨ ਅਤੇ ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ।  ਨਸ਼ਿਆਂ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦ ਹੋਏ ਕਿਹਾ ਕਿ ‘‘ਪੰਜਾਬ ’ਚ ਨਸ਼ੇ ਖ਼ਿਲਾਫ਼ ਜ਼ਬਰਦਸਤ ਜੰਗ ਛਿੜੀ ਹੋਈ ਹੈ।’’  ਲੋਕ ਕਹਿ ਰਹੇ ਹਨ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਹੋ ਗਿਆ।  ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਤਸਕਰ ਸੀ। ਮੌਜੂਦ ਸਰਕਾਰ ’ਚ ਕੋਈ ਮੰਤਰੀ ਨਸ਼ਾ ਨਹੀਂ ਕਰਦਾ। 

ਉਨ੍ਹਾਂ ਕਿਹਾ, "ਇਹ ਸਿਰਫ਼ ਸਰਕਾਰ ਦੀ ਲੜਾਈ ਨਹੀਂ ਹੈ, ਇਹ ਹਰ ਪੰਜਾਬੀ ਦੀ ਲੜਾਈ ਹੈ। ਜਦੋਂ ਤੱਕ ਲੋਕ ਖੁਦ ਜਾਗਰੂਕ ਨਹੀਂ ਹੁੰਦੇ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਨਹੀਂ ਖੜ੍ਹੇ ਹੁੰਦੇ, ਇਸ ਜ਼ਹਿਰ ਨੂੰ ਖਤਮ ਨਹੀਂ ਕੀਤਾ ਜਾ ਸਕਦਾ।"

ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਪੰਜਾਬ ਦੇ ਅੰਦਰ ‘ਯੁੱਧ ਨਸ਼ਿਆਂ ਵਿਰੁਧ ਜੰਗ’ ਨੂੰ ‘ਜਨ ਅੰਦੋਲਨ’ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ 3 ਕਰੋੜ ਪੰਜਾਬ ਦੇ ਲੋਕ ਇਹ ਤੈਅ ਕਰ ਲੈਣ ਕਿ ਨਸ਼ੇ ਦੇ ਤਸਕਰਾਂ ਨੂੰ ਪੰਜਾਬ ਤੋਂ ਭਜਾਉਣ ਹੈ ਤਾਂ ਨਸ਼ੇ ਦੇ ਤਸਕਰ ਪੰਜਾਬ ਵਿਚ ਨਹੀਂ ਟਿਕ ਸਕਦੇ।  ਇਸ ਲਈ ਪਿੰਡ -ਪਿੰਡ ਯਾਤਰਾ ਸ਼ੁਰੂ ਕੀਤੀ ਜਾਵੇਗੀ।  13000 ਹਜ਼ਾਰ ਪਿੰਡਾਂ ’ਚ ਅਗਲੇ ਡੇਢ ਮਹੀਨੇ ਅੰਦਰ  ਇੱਕ ਇੱਕ ਪਿੰਡ ਵਿਚ ਜਾਵਾਂਗੇ।  ਪਿੰਡਾਂ ਅਤੇ ਸ਼ਹਿਰਾਂ ’ਚ ਜਾ ਕੇ ਲੋਕਾਂ ਨਾਲ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ। 

 (For more news apart from cm mann and arvind kejriwal started nasha mukti yatra News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement