Punjab News : ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

By : BALJINDERK

Published : May 16, 2025, 9:27 pm IST
Updated : May 16, 2025, 9:27 pm IST
SHARE ARTICLE
ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ
ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

Punjab News : ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਬਣੇ ਜੁਆਇੰਟ ਡਾਇਰੈਕਟਰ

Punjab News in Punjabi : ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ।

ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਅੱਜ ਨਵੀਂ ਤਾਇਨਾਤੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 8 ਮਈ ਨੂੰ ਕੀਤੀਆਂ ਗਈਆਂ ਵਿਭਾਗੀ ਤਰੱਕੀ ਕਮੇਟੀਆਂ ਦੀਆਂ ਮੀਟਿੰਗਾਂ ਉਪਰੰਤ ਇਹ ਪਦਉੱਨਤੀਆਂ ਕੀਤੀਆਂ ਗਈਆਂ ਹਨ। ਅੱਜ ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ।

ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਅਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

 (For more news apart from Promotions in Public Relations Department; Two Joint Directors and six Deputy Directors appointed News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Death News : ਕਮਲ ਕੌਰ ਭਾਬੀ ਦੇ ਪਿੰਡ 'ਚ ਪਹੁੰਚਿਆ ਪੱਤਰਕਾਰ ਕੱਢ ਲੈ ਲਿਆਇਆ ਅੰਦਰਲੀ ਗੱਲ

13 Jun 2025 2:53 PM

Israel destroyed Iran's nuclear sites; several top leaders, including Iran's army chief, were killed

13 Jun 2025 2:52 PM

Kamal Kaur Bhabhi Death News : Kamal Kaur Bhabhi Murder Case Update | Amritpal Singh Mehron

13 Jun 2025 2:49 PM

Who was Kanchan Kumari aka Kamal Kaur Bhabhi? Dead Body Found in Bathinda Hospital's Car Parking

12 Jun 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Jun 2025 12:22 PM
Advertisement