ਨਗਰ ਨਿਗਮ ਮੋਹਾਲੀ ਲਈ ਸਭ ਤੋਂ ਵੱਧ 324 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਤੱਕ ਕੁੱਲ 1175 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦਿੱਤੀ।
ਵੇਰਵੇ ਸਾਂਝੇ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਮੋਹਾਲੀ ਲਈ ਸਭ ਤੋਂ ਵੱਧ 324 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਹੋਰ ਸਥਾਨਕ ਸੰਸਥਾਵਾਂ ਲਈ ਪ੍ਰਾਪਤ ਨਾਮਜ਼ਦਗੀਆਂ ਦਾ ਵੇਰਵਾ ਇਸ ਪ੍ਰਕਾਰ ਹੈ :ਨਗਰ ਕੌਂਸਲ ਜ਼ੀਰਕਪੁਰ 259, ਨਗਰ ਕੌਂਸਲ ਲਾਲੜੂ 131, ਨਗਰ ਕੌਂਸਲ ਕੁਰਾਲੀ 99, ਨਗਰ ਕੌਂਸਲ ਬਨੂੜ 56, ਨਗਰ ਕੌਂਸਲ ਡੇਰਾਬੱਸੀ 162, ਨਗਰ ਕੌਂਸਲ ਨਵਾਂ ਗਾਉਂ 144, ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਨਾਮ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੈ।
