
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆ ਨੂੰ ਤੰਦਰੁਸਤ ਰਹਿਣ ਲਈ 'ਸਫਾਈ ਅਪਣਾਉ ਬਿਮਾਰੀ ਭਜਾਓ'' .....
ਧਰਮਕੋਟ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆ ਨੂੰ ਤੰਦਰੁਸਤ ਰਹਿਣ ਲਈ 'ਸਫਾਈ ਅਪਣਾਉ ਬਿਮਾਰੀ ਭਜਾਓ'' ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸੇ ਮਿਸ਼ਨ ਤਹਿਤ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਇੰਸਪੈਕਟਰ ਨਰੇਸ਼ ਕੁਮਾਰ ਅਤੇ ਅਮਰਜੀਤ ਬੀਰਾ ਐਮ.ਸੀ ਵਲੋ ਇਸ ਮਿਸ਼ਨ ਸਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ ਅਤੇ ਮੁਹੱਲੇ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਕੀਤੀ ਗਈ।
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪਾਣੀ ਦੀ ਬਚਤ ਕਰੋ, ਵਾਤਾਵਰਣ ਨੂੰ ਸ਼ੁੱਧ ਕਰਨ ਲਈ ਵੱਧ ਤੋ ਵੱਧ ਰੁੱਖ ਲਗਾਓ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰੋ।
ਇਸ ਮੌਕੇ ਐਮ.ਸੀ ਅਮਰਜੀਤ ਬੀਰਾ ਨੇ ਕਿਹਾ ਕਿ ਆਪਣਾ ਹਰ ਇਕ ਦਾ ਫਰਜ਼ ਬਣਦਾ ਹੈ ਕਿ ਆਪਾਂ ਆਪਣੇ ਆਲੇ ਦੁਆਲੇ ਦੀ ਸਫਾਈ ਰੱਖੀਏ ਤੇ ਬਿਮਾਰੀਆਂ ਤੋਂ ਛੁਟਕਾਰਾ ਪਾਈਏ।