ਡੀਸੀ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
Published : Jun 16, 2018, 3:23 am IST
Updated : Jun 16, 2018, 3:23 am IST
SHARE ARTICLE
DC During Meeting
DC During Meeting

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੂਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਜ਼ੀਰੋ ਵੈਸਟ (ਕੂੜਾ ਕਰਕਟ ਮੁਕਤ) ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਨੂੰ ਸਫਲਤਾ...

ਫ਼ਿਰੋਜ਼ਪੁਰ, : ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੂਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਜ਼ੀਰੋ ਵੈਸਟ (ਕੂੜਾ ਕਰਕਟ ਮੁਕਤ) ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨ ਸ੍ਰੀ ਰਾਮਵੀਰ ਆਈ.ਏ.ਐਸ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਾਜੈਕਟ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿਤੀ।

ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਸਿਆ ਕਿ ਇਹ ਪ੍ਰਾਜੈਕਟ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ ਤੇ ਇਸ ਦੇ ਪਹਿਲੇ ਹਫਤੇ ਦੌਰਾਨ ਕੰਪਲੈਕਸ ਦੀ ਬੇਸਮੈਂਟ ਤੋਂ ਲੈ ਕੇ ਛੱਤ ਤੱਕ ਪੂਰਨ ਰੂਪ ਵਿਚ ਸਫ਼ਾਈ ਕੀਤੀ ਜਾਵੇਗੀ ਅਤੇ ਜ਼ਰੂਰਤ ਅਨੁਸਾਰ ਕੰਪਲੈਕਸ ਅੰਦਰ ਕੂੜੇਦਾਨਾਂ, ਸਫ਼ਾਈ ਸੇਵਕਾਂ, ਸੇਵਾਦਾਰਾਂ, ਮਾਲੀਆਂ ਅਤੇ ਮਿਸ਼ਨ ਨਾਲ ਸਬੰਧਤ ਕਰਮਚਾਰੀਆਂ ਨੂੰ ਟਰੇਨਿੰਗ ਦਿਤੀ ਜਾਵੇਗੀ।

 ਉਨ੍ਹਾਂ ਕਿਹਾ ਕਿ ਕੰਪਲੈਕਸ ਦੇ ਬਾਹਰ ਬਣੇ ਗ੍ਰੀਨ ਬੈਲਟ ਅੰਦਰ 3 ਜੈਵਿਕ ਖਾਦ ਬਣਾਉਣ ਲਈ ਕੰਪੋਸਟ ਪਿੱਟ ਤਿਆਰ ਕੀਤੇ ਜਾਣਗੇ, ਉਸ ਉਪਰੰਤ ਸਾਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਸਫ਼ਾਈ ਸੇਵਕਾਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੂੜੇ ਨੂੰ ਅੱਗ ਨਹੀਂ ਲਗਾਏਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਜ਼ੀਰੋ ਵੇਸਟ ਕੂੜਾ ਕਰਕਟ ਫ਼ਰੀ ਕੰਪਲੈਕਸ ਬਣਾਉਣ ਲਈ ਸ਼੍ਰੀ ਕੇਸ਼ਵ ਗੋਇਲ ਸਹਾਇਕ ਕਮਿਸ਼ਨਰ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ।

ਉਨ੍ਹਾਂ ਸਮੂਹ ਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਆਪਣੇ ਆਲੇ-ਦੁਆਲੇ ਸਮੇਤ ਪੂਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.), ਸ਼੍ਰੀ ਕੇਸ਼ਵ ਗੋਇਲ ਸਹਾਇਕ ਕਮਿਸ਼ਨਰ (ਸ਼ਕਾਇਤਾਂ), ਸ਼੍ਰੀ ਨੇਕ ਸਿੰਘ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.), ਮਨਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement