
ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ....
ਚੰਡੀਗੜ੍ਹ : ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼ ਦਿਤੇ ਹਨ। ਇਥੇ ਅੱਜ ਐਸ.ਸੀ. ਕਾਰਪੋਰੇਸ਼ਨ ਦੀ ਕਰਜ਼ ਸਕੀਮਾਂ ਬਾਰੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਰਜ਼ਦਾਰਾਂ ਦੇ ਘਰ ਜਾ ਕੇ ਕਰਜ਼ੇ ਨਾਲ ਖਰੀਦੇ ਸਾਮਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾਣ। ਇਸ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਤੋਂ ਕਾਰਪੋਰੇਸ਼ਨ ਵਲੋਂ ਦਿੱਤੇ ਕੁੱਲ ਕਰਜ਼ੇ ਅਤੇ ਰਿਕਵਰੀ ਸੰਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀ ਵਲੋਂ ਕਰਜ਼ਿਆਂ ਦੀ 100 ਫੀਸਦੀ ਰਿਕਵਰੀ ਹਾਸਲ ਕਰਨ ਬਦਲੇ ਸ਼ਲਾਘਾ ਵੀ ਕੀਤੀ ਜਦੋਂ ਕਿ 20 ਫੀਸਦੀ ਰਿਕਵਰੀ ਵਾਲੇ ਜ਼ਿਲ੍ਹੇ ਫਾਜ਼ਿਲਕਾ ਦੇ ਅਧਿਕਾਰੀ ਨੂੰ ਤਾੜਨਾ ਕੀਤੀ।
ਇਸ ਮੌਕੇ ਆਰ. ਵੈਂਕਟ ਰਤਨਮ ਪ੍ਰਮੁੱਖ ਸਕੱਤਰ ਭਲਾਈ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਭਲਾਈ, ਰਾਜ ਬਹਾਦਰ ਸਿੰਘ ਡਾਇਰੈਕਟਰ ਐਸ.ਸੀ. ਸਬ-ਪਲਾਨ ਤੋਂ ਇਲਾਵਾ ਕਾਰਪੋਰੇਸ਼ਨ ਤੇ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਸਮੂਹ ਜ਼ਿਲ੍ਹਾ ਭਲਾਈ ਅਫ਼ਸਰ ਹਾਜ਼ਰ ਸਨ।