
ਰਿੰਡਾ ਸਥਿਤ ਪਿੰਡ ਬੂਥਗੜ੍ਹ ਦੇ ਨੇੜੇ ਇਕ ਟਿੱਪਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਵਿਚ ਪਤੀ ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ।
ਮੋਰਿੰਡਾ, ਮੋਰਿੰਡਾ ਸਥਿਤ ਪਿੰਡ ਬੂਥਗੜ੍ਹ ਦੇ ਨੇੜੇ ਇਕ ਟਿੱਪਰ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਵਿਚ ਪਤੀ ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦਈਏ ਕਿ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਦਕਿ ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੋਰਿੰਡਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੁੱਚਾ ਸਿੰਘ ਵਾਸੀ ਪਿੰਡ ਅਮਰਾਲਾ ਅਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਮੋਦੀ ਕੰਸਟ੍ਰਕਸ਼ਨ ਕੰਪਨੀ ਦੇ ਪਲਾਂਟ ਦੇ ਨੇੜੇ ਟਿੱਪਰ ਨਾਲ ਹੋਏ ਸੜਕ ਹਾਦਸੇ ਵਿਚ ਉਸਦੀ ਪਤਨੀ ਬਲਜਿੰਦਰ ਕੌਰ (55) ਦੀ ਮੌਕੇ 'ਤੇ ਹੀ ਮੌਤ ਹੋ ਗਈ।
Accident ਹਾਦਸੇ ਵਿਚ ਸੁੱਚਾ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਚ ਭਾਰਤੀ ਕਰਵਾਇਆ ਗਿਆ, ਜਿਥੋਂ ਡਾਕਟਰਾਂ ਵੱਲੋਂ ਉਸਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਬਲਜਿੰਦਰ ਕੌਰ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਤੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Accidentਸਿਰਫ ਬੂਥਗੜ੍ਹ ਹੀ ਨਹੀਂ ਉਸਦੇ ਨੇੜੇ ਲੱਗਦੇ ਸ੍ਰੀ ਚਮਕੌਰ ਸਾਹਿਬ ਨੀਲੋਂ ਮਾਰਗ 'ਤੇ ਪੈਂਦੇ ਪਿੰਡ ਸਮਸਪੁਰ ਦੇ ਮੋੜ 'ਤੇ ਪੈਦਲ ਆ ਰਹੇ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਉਸਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਅਦ ਦੁਪਹਿਰ ਵਾਪਰਿਆ, ਜਦੋਂ ਇਹ ਵਿਅਕਤੀ ਪਸ਼ੂ ਖਰੀਦ ਕੇ ਪੈਦਲ ਆ ਰਹੇ ਸਨ ਕਿ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਕੇ ਦੋਵਾਂ ਨੂੰ ਜ਼ਖਮੀ ਕਰ ਦਿੱਤਾ।
Accidentਇਕ ਵਿਅਕਤੀ ਹਸਪਤਾਲ ਦੇ ਰਸਤੇ ਵਿਚ ਹੀ ਦਮ ਤੋੜ ਗਿਆ ਜਦਕਿ ਦੂਜਾ ਵਿਅਕਤੀ ਬਲਜੀਤ ਸਿੰਘ ਵਾਸੀ ਬਹਿਲੋਲਪੁਰ ਨੂੰ ਗੰਭੀਰ ਹਾਲਤ ਵਿਚ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਮੁਤਾਬਿਕ ਜ਼ਖਮੀਡੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਵਿੱਕੀ (35) ਵਾਸੀ ਸਤਾਬਗੜ੍ਹ ਵਜੋਂ ਹੋਈ। ਪੁਲਸ ਨੇ ਡਰਾਈਵਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।