ਅਮਰਿੰਦਰ ਸਿੰਘ ਨੇ ਚੀਨ ਦੇ ਵਾਰ-ਵਾਰ ਹਮਲਿਆਂ ਖਿਲਾਫ ਭਾਰਤ ਵੱਲੋਂ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ
Published : Jun 16, 2020, 5:34 pm IST
Updated : Jun 16, 2020, 5:57 pm IST
SHARE ARTICLE
Captain Amrinder Singh
Captain Amrinder Singh

ਤਿੰਨ ਭਾਰਤੀ ਸੈਨਿਕਾਂ ਨੂੰ ਮਾਰਨ 'ਤੇ ਡੂੰਘਾ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਸਾਡੇ ਸੈਨਿਕ ਕੋਈ ਖੇਡ ਨਹੀਂ''

ਚੰਡੀਗੜ੍ਹ, 16 ਜੂਨ : ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਨਾਲ ਹਿੰਸਕ ਝੜਪ ਦੌਰਾਨ ਤਿੰਨ ਭਾਰਤੀ ਸੈਨਿਕਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੀਨ ਵੱਲੋਂ ਭਾਰਤੀ ਸਰਹੱਦ ਅੰਦਰ ਵਾਰ-ਵਾਰ ਕੀਤੀ ਰਹੀ ਉਲੰਘਣਾ ਖਿਲਾਫ ਭਾਰਤ ਸਰਕਾਰ ਵੱਲੋਂ ਕਰਾਰ ਜਵਾਬ ਦੇਣ ਦਾ ਸੱਦਾ ਦਿੱਤਾ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ, ''ਸਾਡੇ ਸੈਨਿਕ ਕੋਈ ਖੇਡ ਨਹੀਂ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਅਫਸਰਾਂ ਤੇ ਜਵਾਨਾਂ ਨੂੰ ਹਰ ਥੋੜੇਂ ਦਿਨਾਂ ਬਾਅਦ ਮਾਰ ਜਾਂ ਜਖ਼ਮੀ ਕਰ ਦਿੱਤਾ ਜਾਵੇ।'' ਉਨ੍ਹਾਂ ਕਿਹਾ ਕਿ ਇਹ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਪਾਸਿਆਂ ਤੋਂ ਫੌਜਾਂ ਕਈ ਦਿਨਾਂ ਦੇ ਤਣਾਅ ਦੀ ਸਥਿਤੀ ਤੋਂ ਵੱਖ ਹੋਣ ਦੀ ਪ੍ਰਕਿਰਿਆ ਵਿੱਚ ਸਨ। ਮੁੱਖ ਮੰਤਰੀ ਨੇ ਕਿਹਾ, ''ਹੁਣ ਵੇਲਾ ਆ ਗਿਆ ਹੈ ਕਿ ਭਾਰਤ ਗੁਆਂਢੀ ਮੁਲਕ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇਵੇ ਜੋ ਸਾਡੇ ਖੇਤਰੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਖੇਤਰੀ ਪ੍ਰਭੂਸੱਤਾ ਉਤੇ ਹੁੰਦੇ ਹਮਲਿਆਂ ਨੂੰ ਰੋਕੇ।''

Captain Amrinder Singh Captain Amrinder Singh

ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਕਿਸੇ ਵੀ ਕਿਸਮ ਦੀ ਕਮਜ਼ੋਰੀ ਦੇ ਸੰਕੇਤ ਨਾਲ ਚੀਨ ਦੀ ਪ੍ਰਕਿਰਿਆ ਹੋਰ ਹਿੰਸਕ ਹੋ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸਰਹੱਦ ਉਤੇ ਤਣਾਅ ਘਟਾਉਣਾ ਸਭ ਤੋਂ ਵੱਧ ਜ਼ਰੂਰੀ ਹੈ ਅਤੇ ਭਾਰਤ ਜੰਗ ਦੇ ਹੱਕ ਵਿੱਚ ਨਹੀਂ ਹੈ ਪਰ ਫੇਰ ਵੀ ਸਾਡਾ ਦੇਸ਼ ਇਸ ਮੌਕੇ ਕਮਜ਼ੋਰੀ ਨਹੀਂ ਦਿਖਾ ਸਕਦਾ ਅਤੇ ਚੀਨ ਨੂੰ ਕਿਸੇ ਹੋਰ ਘੁਸਪੈਠ ਤੋਂ ਰੋਕਣ ਅਤੇ ਆਪਣੀਆਂ ਸੀਮਾਵਾਂ ਤੇ ਆਦਮੀਆਂ ਉਤੇ ਹਮਲੇ ਨੂੰ ਠੱਲ੍ਹ ਪਾਉਣ ਲਈ ਸਖਤ ਰੁਖ ਅਪਣਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦੇ ਕਮਾਂਡਿੰਗ ਅਫਸਰ ਅਤੇ ਦੋ ਸੈਨਿਕਾਂ ਨੂੰ ਬੁਰੀ ਤਰ੍ਹਾਂ ਕੁੱਟ ਕੇ ਮਾਰਨ ਤੋਂ ਬਾਅਦ ਵੀ ਚੀਨ ਬੇਕਸੂਰ ਹੋਣ ਦਾ ਬਹਾਨਾ ਬਣਾ ਰਿਹਾ ਹੈ ਅਤੇ ਭਾਰਤ ਵੱਲੋਂ ਇਕਤਰਫਾ ਕਾਰਵਾਈ ਕਾਰਨ ਅਜਿਹੇ ਹਾਲਾਤ ਪੈਦਾ ਹੋਣ ਦਾ ਦੋਸ਼ ਲਾ ਕੇ ਸਾਰਾ ਕਸੂਰ ਭਾਰਤ ਸਿਰ ਮੜ੍ਹਨ ਦਾ ਯਤਨ ਕਰ ਰਿਹਾ ਹੈ।

Captain Amrinder Singh With Modi Captain Amrinder Singh With Modi

ਇਹ ਆਖਦਿਆਂ ਕਿ ਅਜਿਹੀ ਪ੍ਰਤੀਕਿਰਿਆ ਚੀਨ ਦੀ ਧੋਖੇਬਾਜ਼ੀ ਦਾ ਹਿੱਸਾ ਹੈ, ਮੁੱਖ ਮੰਤਰੀ ਨੇ ਅੱਗੋਂ ਕਿਹਾ ਕਿ ਭਾਰਤ-ਚੀਨ ਸਰਹੱਦ ਦੇ ਲੱਦਾਖ ਸੈਕਟਰ ਅੰਦਰ ਤਣਾਅ ਦਾ ਵਧਣਾ ਚੀਨੀ ਫੌਜ ਵੱਲੋਂ ਭਾਰਤੀ ਖੇਤਰ ਅੰਦਰ ਕੀਤੇ ਜਾ ਰਹੇ ਵਾਰ-ਵਾਰ ਹਮਲਿਆਂ ਦਾ ਨਤੀਜਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਦੀਆ ਗਤੀਵਿਧੀਆਂ ਦੋਵਾਂ ਮੁਲਕਾਂ ਦਰਮਿਆਨ ਹੋਈਆਂ ਸੰਧੀਆਂ ਦੀ ਸਿੱਧੀ ਉਲੰਘਣਾ ਹੈ ਅਤੇ ਭਾਰਤ ਦੀ ਅਖੰਡਤਾ 'ਤੇ ਢੀਠਤਾ ਭਰਿਆ ਹਮਲਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਹਮਲਿਆਂ ਨੂੰ ਹਲਕੇ ਵਿੱਚ ਨਾ ਲੈਣ ਸਬੰਧੀ ਸਖਤ ਸੁਨੇਹਾਂ ਦੇਣ ਵਾਸਤੇ ਢੁੱਕਵੇਂ ਕਦਮ ਚੁੱਕੇ। ਹਾਲ ਹੀ ਦੇ ਹਫਤਿਆਂ ਵਿੱਚ ਭਾਰਤ-ਪਾਕਿਸਤਾਨ ਅਤੇ ਭਾਰਤ-ਨੇਪਾਲ ਸਰਹੱਦਾਂ 'ਤੇ ਵਧੇ ਤਣਾਓ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਸਪੱਸ਼ਟ ਰੂਪ ਵਿੱਚ ਅਜਿਹੀਆਂ ਤਾਕਤਾਂ ਨਾਲ ਘਿਰਿਆ ਹੈ

Indian ArmyIndian Army

ਜੋ ਕੋਵਿਡ ਸੰਕਟ ਦਾ ਲਾਹਾ ਲੈ ਕੇ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਤਾਕ ਵਿੱਚ ਹਨ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, ''ਉਨ੍ਹਾਂ ਨੂੰ ਚਿਤਾਵਨੀ ਦੇਈਏ ਕਿ ਭਾਰਤ ਕਿਸੇ ਵੀ ਕੀਮਤ 'ਤੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ ਅਤੇ ਭਾਵੇਂ ਇਹ ਅੰਦਰੂਨੀ ਪੱਧਰ 'ਤੇ ਮਹਾਂਮਾਰੀ ਨਾਲ ਲੜ ਰਿਹਾ ਹੈ  ਇਹ ਬਾਹਰੀ ਵੰਗਾਰਾਂ ਨਾਲ ਲੜਨ ਦੇ ਪੂਰੀ ਤਰ੍ਹਾਂ ਕਾਬਿਲ ਹੈ।'' ਗਲਵਾਨ ਘਾਟੀ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿੱਚ ਭਾਰਤੀ ਫੌਜ ਨਾਲ ਖੜ੍ਹਿਆ ਹੈ।

ArmyArmy

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement