ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਚੀਮਾ
Published : Jun 16, 2020, 6:21 pm IST
Updated : Jun 16, 2020, 6:21 pm IST
SHARE ARTICLE
Photo
Photo

ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਹੇਠ 'ਆਪ' ਨੇ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ, 16 ਜੂਨ 2020 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਲਾਇਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਦੇ ਵਫਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ।

Harpal Singh CheemaHarpal Singh Cheema

ਇਸ ਮੌਕੇ ਚੀਮਾ ਨਾਲ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਪਾਰਟੀ ਬੁਲਾਰਾ ਇਕਬਾਲ ਸਿੰਘ ਆਦਿ ਆਗੂ ਹਾਜਰ ਸਨ। ਮੰਗਲਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਕਿਹਾ ਕਿ ਮੋਦੀ ਕੈਬਨਿਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020

Punjab SC Captain Amarinder Singh Captain Amarinder Singh

ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ। ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ ਮਤਾ ਪਾਸ ਕਰਕੇ ਪੰਜਾਬ ਵੱਲੋਂ ਸਖਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ। ਹਰਪਾਲ ਸਿੰਘ ਚੀਮਾ ਨੇ ਸੁਚੇਤ ਕੀਤਾ ਕਿ ਜੇਕਰ ਮੋਦੀ ਸਰਕਾਰ ਇਹ ਫੈਸਲੇ ਲਾਗੂ ਕਰਾਉਣ 'ਚ ਕਾਮਯਾਬ ਹੋ ਗਈ ਤਾਂ ਇਹ ਪੰਜਾਬ ਖਾਸ ਕਰਕੇ ਦਿਹਾਤੀ ਆਰਥਿਕਤਾ ਨੂੰ ਬਰਬਾਦ ਕਰਕੇ ਰੱਖ ਦੇਣਗੇ,

Harpal Singh CheemaHarpal Singh Cheema

ਕਿਉਕਿ ਇਹ ਕਿਰਸਾਨੀ ਹਿੱਤਾਂ ਦੀ ਬਲੀ ਦੇ ਕੇ ਅੰਬਾਨੀਆਂ-ਅਡਾਨੀਆਂ ਦੇ ਹਿਤ ਪੂਰਨ ਲਈ ਥੋਪੇ ਜਾ ਰਹੇ ਹਨ। ਚੀਮਾ ਨੇ ਇਸ ਵਿਸ਼ੇਸ਼ ਇਜਲਾਸ ਦੇ ਲਾਇਵ ਟੈਲੀਕਾਸਟ ਦੀ ਉਚੇਚੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਲੋਕ ਦੇਖ ਸਕਣ ਕਿ ਅਜਿਹੇ ਘਾਤਕ ਫੈਸਲਿਆਂ 'ਚ ਰਿਵਾਇਤੀ ਸੱਤਾਧਾਰੀ ਦਲਾਂ (ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਦੀ ਕੀ-ਕੀ ਭੂਮਿਕਾ ਰਹੀ ਹੈ।

Punjab cm captain amrinder singhPunjab cm captain amrinder singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement