2500 ਰੁਪਏ ਪੈਨਸ਼ਨ ਅਤੇ 5 ਮਰਲਿਆਂ ਦੇ ਪਲਾਟਾਂ ਲਈ ਸਰਕਾਰ ਵਿਰੁੱਧ ਮੋਰਚਾ ਖੋਲ੍ਹਾਂਗੇ-ਮਨਜੀਤ ਬਿਲਾਸਪੁਰ
Published : Jun 16, 2020, 6:44 pm IST
Updated : Jun 16, 2020, 6:44 pm IST
SHARE ARTICLE
Manjit Singh Bilaspur
Manjit Singh Bilaspur

'ਆਪ' ਦੇ ਐਸ.ਸੀ ਵਿੰਗ ਨੇ ਬੈਠਕ ਕਰਕੇ ਲਏ ਕਈ ਅਹਿਮ ਫ਼ੈਸਲੇ

ਚੰਡੀਗੜ੍ਹ, 16 ਜੂਨ 2020 : ਆਮ ਆਦਮੀ ਪਾਰਟੀ (ਆਪ) ਪੰਜਾਬ ਹੁਣ ਕਾਂਗਰਸ ਵੱਲੋਂ ਦਲਿਤਾਂ ਅਤੇ ਗ਼ਰੀਬ ਵਰਗਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਇੱਕ ਤੋਂ ਬਾਅਦ ਇੱਕ ਮੋਰਚਾ ਖੋਲ੍ਹੇਗੀ ਤਾਂ ਕਿ ਪੰਜਾਬ ਸਰਕਾਰ ਉੱਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਇਆ ਜਾ ਸਕੇ। 'ਆਪ' ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

Manjit Singh BilaspurManjit Singh Bilaspur

ਅਤੇ ਸਹਿ ਪ੍ਰਧਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ ਤਹਿਤ ਵਿੰਗ ਵੱਲੋਂ ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜ ਲੋਕਾਂ ਨੂੰ ਵਾਅਦੇ ਅਨੁਸਾਰ 2500 ਰੁਪਏ ਪੈਨਸ਼ਨ ਅਤੇ ਯੋਗ ਦਲਿਤ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਂਟ ਨਾ ਦਿੱਤੇ ਜਾਣ ਵਿਰੁੱਧ ਸਰਕਾਰ ਖ਼ਿਲਾਫ਼ ਮੋਰਚਾ ਵਿੱਢਣ ਦੇ ਫ਼ੈਸਲੇ ਲਏ ਗਏ।

Punjab SC Captain Amarinder Singh Punjab Captain Amarinder Singh

ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ,  ਆਬਜ਼ਰਵਰ ਦੇਵ ਮਾਨ, ਸਕੱਤਰ ਬਲਜਿੰਦਰ ਸਿੰਘ ਚੌਂਦਾ ਅਤੇ ਹੋਰ ਆਗੂ ਮੌਜੂਦ ਸਨ। ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਵੱਧ ਦਲਿਤ ਵਿਰੋਧੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲ ਲੰਘ ਚੁੱਕੇ ਹਨ ਪਰੰਤੂ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਨਿਭਾਉਣ ਵੱਲ ਕੋਈ ਕਦਮ ਨਹੀਂ ਚੁੱਕਿਆ, ਕਿਉਂਕਿ ਇਸ 'ਸ਼ਾਹੀ ਸਰਕਾਰ' ਦੀ ਦਲਿਤ ਵਿਰੋਧੀ ਸੋਚ ਹੋਣ ਕਾਰਨ ਦਲਿਤ ਵਰਗ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ ਹੈ। ਇਸ ਮੌਕੇ ਦੇਵ ਮਾਨ

Punjab aap mp bhagwant mann blame cm amarinder singh Punjab aap

ਅਤੇ ਬਲਜਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਲੋਂ 2500 ਰੁਪਏ ਬੁਢਾਪਾ ਪੈਨਸ਼ਨ ਤਾਂ ਦੂਰ 750 ਰੁਪਏ ਪੈਨਸ਼ਨ ਵੀ ਨਹੀਂ ਦਿੱਤੀ ਜਾ ਰਹੀ। ਇਸੇ ਤਰਾਂ ਲੱਖਾਂ ਬੇਘਰ ਦਲਿਤ ਪਰਿਵਾਰ 5-5 ਮਰਲਿਆਂ ਦੇ ਪਲਾਂਟਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਐਸ.ਸੀ ਵਿੰਗ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹ ਰਿਹਾ ਹੈ।

Punjab Captain Amrinder Singh Curfew corona VirusPunjab Captain Amrinder Singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement