
48 ਘੰਟਿਆਂ ਵਿੱਚ ਇਹ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਹੋਰ ਅੱਗੇ ਵੱਧ ਜਾਵੇਗੀ...
ਚੰਡੀਗੜ੍ਹ: ਪੂਰੇ ਭਾਰਤ ਵਿਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੇ ਚਲਦੇ ਮੌਸਮ ਨੂੰ ਲੈ ਕੇ ਇਕ ਰਾਹਤ ਦੀ ਖ਼ਬਰ ਆਈ ਹੈ। ਮੌਸਮ ਵਿਭਾਗ ਮੁਤਾਬਕ ਮੌਨਸੂਨ ਹਵਾਵਾਂ ਅਗਲੇ ਹਫ਼ਤੇ ਤੱਕ ਪੰਜਾਬ ਤੇ ਉੱਤਰ ਭਾਰਤ ਦੇ ਹੋਰਨਾਂ ਸੂਬਿਆਂ ਵਿੱਚ ਦਸਤਕ ਦੇ ਸਕਦੀਆਂ ਹਨ।
Rain
ਮੌਨਸੂਨ ਦੇ ਪਹਿਲਾਂ ਪਹੁੰਚਣ ਵਿੱਚ ਕੁਝ ਹਫ਼ਤੇ ਪਹਿਲਾਂ ਆਏ ਤੂਫਾਨ ਨਿਸਰਗ ਦੀ ਅਹਿਮ ਭੂਮਿਕਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਦੱਖਣ-ਪੂਰਬੀ ਅਰਬ ਖਿੱਤੇ ਤੋਂ ਨਿਸਰਗ ਚੱਕਰਵਾਤ ਤੇ ਉਸ ਮਗਰੋਂ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਕਰ ਕੇ ਦੱਖਣ-ਪੱਛਮੀ ਮੌਨਸੂਨ ਗੁਜਰਾਤ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਪਹੁੰਚ ਗਈ ਹੈ।
Rain
48 ਘੰਟਿਆਂ ਵਿੱਚ ਇਹ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਹੋਰ ਅੱਗੇ ਵੱਧ ਜਾਵੇਗੀ। ਤਾਜ਼ਾ ਪੇਸ਼ੀਨਗੋਈ ਵਿੱਚ ਮੌਨਸੂਨ ਕਾਰਨ ਉੱਤਰ ਭਾਰਤ ਦੇ ਰਾਜਾਂ ਪੰਜਾਬ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਛੇਤੀ ਸ਼ੁਰੂ ਹੋਣ ਦੀ ਆਸ ਹੈ। ਮੌਸਮ ਵਿਭਾਗ ਮੁਤਾਬਕ 19 ਜੂਨ ਦੇ ਆਸਪਾਸ ਬੰਗਾਲ ਦੀ ਖਾੜੀ ਦੇ ਖਿੱਤੇ ਵਿੱਚ ਹੋਰ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਆਸ ਹੈ।
Rain
‘ਸਕਾਈਮੈਟ’ ਮੁਤਾਬਕ ਪ੍ਰੀ-ਮੌਨਸੂਨ 20 ਜੂਨ ਤੋਂ ਸ਼ੁਰੂ ਹੋ ਸਕਦੀ ਹੈ। ਕੇਰਲਾ ਤੋਂ ਸਮੇਂ ਸਿਰ ਮੌਨਸੂਨ ਸ਼ੁਰੂ ਹੋਈ ਅਤੇ 25-26 ਜੂਨ ਤੱਕ ਦਿੱਲੀ ਪਹੁੰਚ ਸਕਦੀ ਹੈ। ਗੁਜਰਾਤ ਵਿੱਚ ਇਸ ਵਾਰ ਮੌਨਸੂਨ 10 ਦਿਨ ਪਹਿਲਾਂ ਪਹੁੰਚੀ ਹੈ ਜੋ 25 ਜੂਨ ਤੱਕ ਕੱਛ ਖੇਤਰ ਵਿੱਚ ਪਹੁੰਚਦੀ ਹੈ।
Rain
Rain
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।