ਤੀਜੇ ਬਦਲ ਦੀ ਉਸਾਰੀ ਲਈ ਅਕਾਲੀ ਦਲ (ਟਕਸਾਲੀ) ਪੰਥਕ ਧਿਰਾਂ ਨੂੰ ਇਕਜੁਟ ਕਰੇਗਾ
Published : Jun 16, 2020, 8:26 am IST
Updated : Jun 16, 2020, 8:26 am IST
SHARE ARTICLE
File Photo
File Photo

ਕੋਰ ਕਮੇਟੀ ਦੀ ਮੀਟਿੰਗ 'ਚ ਫ਼ੈਸਲਾ ਕਰ ਕੇ ਸਾਰੇ ਅਧਿਕਾਰ ਜਥੇਦਾਰ ਬ੍ਰਹਮਪੁਰਾ ਨੂੰ ਦਿਤੇ

ਚੰਡੀਗੜ੍ਹ, 15 ਜੂਨ (ਗੁਰਉਪਦੇਸ਼ ਭੁੱਲਰ) : ਅਕਾਲੀ ਦਲ (ਟਕਸਾਲੀ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਮੁਕਾਬਲੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੀਜੇ ਬਦਲ ਦੀ ਤਿਆਰੀ ਲਈ ਸਮੂਹ ਬਾਦਲ ਵਿਰੋਧੀ ਪੰਥਕ ਧਿਰਾਂ ਨੂੰ ਇਕਜੁਟ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅੱਜ ਇਥੇ ਟਕਸਾਲੀ ਦਲ ਦੀ ਕੋਰ ਕਮੇਟੀ ਦੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।

ਪੰਥਕ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਸਰਬਸੰਮਤੀ ਨਾਲ ਜਥੇਦਾਰ ਬ੍ਰਹਮਪੁਰਾ ਨੂੰ ਸਾਰੇ ਅਧਿਕਾਰ ਦਿਤੇ ਗਏ ਹਨ। ਮੀਟਿੰਗ ਤੋਂ ਬਾਅਦ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਬ੍ਰਹਮਪੁਰਾ ਅਤੇ ਪਾਰਟੀ ਦੇ ਹੋਰ ਕਈ ਪ੍ਰਮੁੱਖ ਨੇਤਾਵਾਂ ਨੇ ਸੰਬੋਧਨ ਕੀਤਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬ੍ਰਹਮਪੁਰਾ ਅਗਲੇ ਦੋ ਤਿੰਨ ਦਿਨ ਦੇ ਅੰਦਰ ਹੀ ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੂੰ ਸੱਭ ਤੋਂ ਪਹਿਲਾਂ ਮਿਲਣਗੇ ਅਤੇ ਉਨ੍ਹਾਂ ਨਾਲ ਸਲਾਹ ਤੋਂ ਬਾਅਦ ਅੱਗੇ ਹੋਰ ਨੇਤਾਵਾਂ ਨਾਲ ਗੱਲਬਾਤ ਤੋਰੀ ਜਾਵੇਗੀ।

File PhotoFile Photo

ਉਨ੍ਹਾਂ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵੀ ਟੱਬਰ ਦੇ ਮੈਂਬਰਾਂ ਤਕ ਸੀਮਤ ਹੋ ਕੇ ਰਹਿ ਗਿਆ ਹੈ ਅਤੇ ਕਾਂਗਰਸ ਵੀ ਕੈਪਟਨ ਅਮਰਿੰਦਰ ਸਿੰਘ ਦੁਆਲੇ ਹੀ ਕੇਂਦਰਿਤ ਹੋ ਕੇ ਰਹਿ ਗਈ ਹੈ ਜਿਸ ਕਰ ਕੇ ਸੂਬੇ ਦੇ ਲੋਕ ਇਸ ਸਮੇਂ ਤੀਜੇ ਬਦਲ ਦੀ ਭਾਲ ਵਿਚ ਹਨ ਅਤੇ ਇਸ ਮਕਸਦ ਲਈ ਪੰਥਕ ਧਿਰਾਂ ਨੂੰ ਇਕਜੁੱਟ ਕਰਨਾ ਅਕਾਲੀ ਦਲ ਟਕਸਾਲੀ ਦੀ ਵੱਡੀ ਜ਼ਿੰਮੇਵਾਰੀ ਹੈ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਪਣੇ ਸੱਭ ਸਿਧਾਂਤ ਛੱਡ ਚੁੱਕਾ ਹੈ ਅਤੇ ਵੱਧ ਅਧਿਕਾਰਾਂ, ਫੈਡਰਲ ਢਾਂਚੇ ਅਤੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਭੁੱਲ ਚੁੱਕਾ ਹੈ।

ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਤੀਜੇ ਬਦਲ 'ਚ ਪੰਥਕ ਧਿਰਾਂ ਤੋਂ ਬਾਅਦ ਹੋਰ ਪੰਜਾਬ ਪੱਖੀ ਦਲਾਂ ਨੂੰ ਵੀ ਲਿਆ ਜਾਵੇਗਾ। ਉਨ੍ਹਾਂ ਸੁਖਪਾਲ ਸਿੰਘ ਖਹਿਰਾ ਬੈਂਸ ਭਰਾਵਾਂ ਅਤੇ ਬਸਪਾ ਆਦਿ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਕ ਪ੍ਰਧਾਨ, ਇਕ ਨਿਸ਼ਾਨ ਅਤੇ ਇਕ ਵਿਧਾਨ ਤਹਿਤ ਵੀ ਪਾਰਟੀ ਦੀ ਉਸਾਰੀ ਲਈ ਯਤਨਸ਼ੀਲ ਹਨ। ਇਸ ਮੌਕੇ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਵਿੰਦਰ ਸਿੰਘ ਬੱਬੀ ਬਾਦਲ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਉਜਾਗਰ ਸਿੰਘ ਬਡਾਲੀ, ਰਵਿੰਦਰ ਸਿੰਘ ਬ੍ਰਹਮਪੁਰਾ, ਮੱਖਣ ਸਿੰਘ ਨੰਗਲ ਅਤੇ ਮਹਿੰਦਰ ਸਿੰਘ ਹੁਸੈਨਪੁਰ ਆਦਿ ਵੀ ਮੌਜੂਦ ਸਨ।

ਸਿੱਧੂ ਨਾਲ ਹਾਲੇ ਕੋਈ ਗੱਲ ਨਹੀਂ ਹੋਈ : ਸੇਵਾ ਸਿੰਘ ਸੇਖ਼ਵਾਂ
ਜਥੇਦਾਰ ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਨਾਲ ਹਾਲੇ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ਜਦ ਤਕ ਉਹ ਕਾਂਗਰਸ ਵਿਚ ਹੈ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਜਿਸ ਦਿਨ ਸਿੱਧੂ ਕਾਂਗਰਸ ਛੱਡਦਾ ਹੈ ਤਾਂ ਸੱਭ ਤੋਂ ਪਹਿਲਾਂ ਉਸ ਦਾ ਸਵਾਗਤ ਕਰਾਂਗੇ। ਉਨ੍ਹਾਂ ਭਾਜਪਾ ਨਾਲ ਵੀ ਕਿਸੇ ਤਰ੍ਹਾਂ ਦੇ ਤਾਲਮੇਲ ਤੋਂ ਸਾਫ਼ ਨਾਂਹ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement