138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ 'ਚ ਹੋਵੇਗਾ ਸ਼ੁਰੂ: ਰੰਧਾਵਾ
Published : Jun 16, 2021, 5:18 pm IST
Updated : Jun 16, 2021, 5:18 pm IST
SHARE ARTICLE
Bassi Pathana mega dairy project will start in August
Bassi Pathana mega dairy project will start in August

ਮਿਲਕਫੈਡ ਨੇ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਦੁੱਧ ਉਤਪਾਦਕਾਂ ਤੋਂ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵੱਧ ਦੁੱਧ ਖਰੀਦਿਆ

ਚੰਡੀਗੜ੍ਹ: ਮਿਲਕਫੈਡ (Milkfed ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਗਈ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ (Mega Dairy Project) ਮੁਕੰਮਲ ਹੋਣ ਦੇ ਅੰਤਿਮ ਪੜਾਅ ਉਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ ਜਿਸ ਨਾਲ ਸੂਬੇ ਵਿੱਚ ਦੁੱਧ ਉਤਪਾਦਨ ਦੇ ਸਹਾਇਕ ਧੰਦੇ ਨਾਲ ਜੁੜੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਅਤੇ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ।

Sukhjinder Randhawa Sukhjinder Randhawa

ਹੋਰ ਪੜ੍ਹੋ: ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਮਿਲਕਫੈਡ ਦੇ ਕੰਮਕਾਜ ਦੀ ਵਿਸਥਾਰ ਵਿੱਚ ਕੀਤੀ ਸਮੀਖਿਆ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਦੁੱਧ ਉਤਪਾਦਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮੰਦੇ ਦੇ ਇਸ ਦੌਰ ਵਿੱਚ ਵੀ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨੀਕਰਨ ਅਤੇ ਇਹਨਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਡੇਅਰੀਆਂ ਵਿਖੇ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਚੱਲ ਰਹੇ ਹਨ।

Bassi Pathana mega dairy project will start in AugustBassi Pathana mega dairy project will start in August

ਹੋਰ ਪੜ੍ਹੋ: ਮਮਤਾ ਹੋਈ ਸ਼ਰਮਸਾਰ, ਮਾਂ ਨੇ 21 ਦਿਨਾਂ ਦੀ ਬੱਚੀ ਨੂੰ ਲੱਕੜ ਦੇ ਡੱਬੇ ਵਿਚ ਪਾ ਕੇ ਗੰਗਾ 'ਚ ਸੁੱਟਿਆ

ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਜਿੱਥੇ ਲੋਕਾਂ ਨੂੰ ਮਿਆਰੀ ਤੇ ਵਾਜਬ ਕੀਮਤਾਂ ਉਤੇ ਉਤਪਾਦ ਮਿਲਦੇ ਹਨ ਉਥੇ ਕਿਸਾਨੀ ਨੂੰ ਵੱਡਾ ਫਾਇਦਾ ਹੁੰਦਾ ਹੈ। ਇਸ ਮੌਕੇ ਰੰਧਾਵਾ ਨੇ ਵੇਰਕਾ ਡੇਅਰੀ ਵ੍ਹਾਈਟਨਰ  (Verka Dairy Whitener) ਦੇ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕੇਟ ਵੀ ਲਾਂਚ ਕੀਤੇ ਗਏ। ਮਿਲਕਫੈਡ ਵਲੋਂ ਇਹ ਸਾਰੀਆਂ ਪੈਕਿੰਗਾਂ ਖਪਤਕਾਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਮਾਰਕੀਟ ਵਿੱਚ ਉਤਾਰੀਆਂ ਗਈਆਂ। ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੀ ਸੇਵਾ ਹਿੱਤ ਜਲੰਧਰ ਮਿਲਕ ਪਲਾਂਟ ਵਿੱਚ ਉਚ ਕੋਟੀ ਦੇ ਡੇਅਰੀ ਵ੍ਹਾਈਟਨਰ ਦਾ ਉਤਪਾਦਨ ਸ਼ੁਰੂ ਕੀਤਾ ਗਿਆ ਜਿੱਥੇ ਅਤਿ ਆਧੁਨਿਕ ਮਸ਼ੀਨਰੀ ਦੇ ਨਾਲ ਪੰਜਾਬ ਦੇ ਪੌਸ਼ਟਿਕ ਅਤੇ ਸ਼ੁੱਧ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ।

Sukhjinder Singh RandhawaSukhjinder Singh Randhawa

ਵੇਰਕਾ ਡੇਅਰੀ ਵ੍ਹਾਈਟਨਰ ਲੰਮੇ ਸਮੇਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਅਸਾਨ ਵਰਤੋਂ ਘਰਾਂ, ਹੋਟਲਾਂ ਅਤੇ ਯਾਤਰੂਆਂ ਨੂੰ ਬਹੁਤ ਸਹੂਲਤ ਦੇਵੇਗੀ। ਵੇਰਕਾ ਡੇਅਰੀ ਵ੍ਹਾਈਟਨਰ ਦੀ ਵਰਤੋਂ ਕਿਸੇ ਵੀ ਥਾਂ ਚਾਹ, ਕਾਫੀ, ਦੁੱਧ ਬਣਾਉਣ ਲਈ ਸਿਰਫ ਪਾਣੀ ਮਿਲਾ ਕੇ ਕੀਤੀ ਜਾ ਸਕਦੀ ਹੈ। ਇਕ ਕਿਲੋ ਵੇਰਕਾ ਡੇਅਰੀ ਵ੍ਹਾਈਟਨਰ ਤੋਂ 10 ਕਿਲੋ ਤਰਲ ਦੁੱਧ ਬਣਾਇਆ ਜਾ ਸਕਦਾ ਹੈ। ਵੇਰਕਾ ਡੇਅਰੀ ਵ੍ਹਾਈਟਨਰ ਵਿੱਚ 20 ਫੀਸਦੀ ਫੈਟ,  18 ਫੀਸਦੀ ਖੰਡ  ਅਤੇ 22 ਫੀਸਦੀ ਪ੍ਰੋਟੀਨ ਹੈ । ਇਸਦੇ 5 ਗ੍ਰਾਮ ਸੈਚੇ ਦੀ ਕੀਮਤ 2 ਰੁਪਏ, 10 ਗ੍ਰਾਮ ਦੀ ਕੀਮਤ 4 ਰੁਪਏ ਅਤੇ 20 ਗ੍ਰਾਮ ਦੀ ਕੀਮਤ 8 ਰੁਪਏ ਰੱਖੀ ਗਈ ਹੈ ਜੋ ਕਿ ਆਪਣੇ ਬਾਕੀਆਂ ਨਾਲੋਂ ਬਹੁਤ ਕਿਫਾਇਤੀ ਹੈ। ਵੇਰਕਾ ਡੇਅਰੀ ਵ੍ਹਾਈਟਨਰ ਦੀ ਖਾਸ ਵਿਸ਼ੇਸਤਾ ਇਸ ਦੀ ਉਚ ਘੁਲਣਸ਼ੀਲਤਾ ਹੈ ਜੋ ਕਿ ਚਾਹ, ਦੁੱਧ, ਸੇਕ ਆਦਿ ਪੀਣ ਵਾਲੇ ਪਦਾਰਥ ਨੂੰ ਸੰਘਣਾ ਅਤੇ ਗਾੜਾ ਬਣਾਉਦਾ ਹੈ ਅਤੇ ਪੀਣ ਵਾਲੇ ਪਦਾਰਥਾਂ ਨੂੰ ਦੁੱਧ ਦਾ ਅਸਲੀ ਸਵਾਦ ਅਤੇ ਖੁਸ਼ਬੂ ਦਿੰਦਾ ਹੈ।

Bassi Pathana mega dairy project will start in AugustBassi Pathana mega dairy project will start in August

 ਇਹ  ਵੀ ਪੜ੍ਹੋ:  ਅਮਰੀਕਾ ਵਿਚ ਲੱਖਾਂ ਦੀ ਨੌਕਰੀ ਛੱਡ, ਸ਼ੁਰੂ ਕੀਤੀ ਖੇਤੀ, ਅੱਜ ਸਾਲਾਨਾ ਆਮਦਨ 90 ਲੱਖ ਤੋਂ ਜ਼ਿਆਦਾ

ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਡੇਅਰੀ ਵ੍ਹਾਈਟਨਰ 200 ਗ੍ਰਾਮ, 500 ਗ੍ਰਾਮ, 1 ਕਿਲੋ ਅਤੇ 7.50 ਕਿਲੋ ਦੀ ਵਿਕਰੀ ਦੀ ਸਫਲਤਾ ਨੂੰ ਵੇਖਦੇ ਹੋਏ ਅਤੇ ਗ੍ਰਾਹਕਾਂ ਵੱਲੋ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕਿੰਗ ਦੀ ਮੰਗ ਨੂੰ ਧਿਆਨ ਵਿੱਖ ਰੱਖਦੇ ਹੋਏ ਮਿਲਕਫੈਡ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੇਰਕਾ ਨੇ ਪ੍ਰਸਿੱਧ ਹਲਦੀ ਦੁੱਧ ਅਤੇ ਪੀਉ ਦੀਆਂ ਹੋਰ ਕਿਸਮਾਂ ਜਿਵੇ ਕਿ ਇਲਾਇਚੀ, ਬਦਾਮ, ਸਟਰਾਅਬੈਰੀ ਅਤੇ ਬਟਰ-ਸਕਾਚ ਆਦਿ ਨੂੰ ਪੀਪੀ ਬੋਤਲਾਂ ਦੀ ਸਹੂਲਤ ਮੰਦ ਪੈਕਿੰਗ ਵਿੱਚ ਲਾਂਚ ਕੀਤਾ ਗਿਆ ਹੈ ਤਾਂ ਜੋ ਬੋਤਲ ਟੁੱਟਣ ਦਾ ਖਤਰਾ ਨਾ ਰਹੇ।  ਅਜੋਕੇ ਸਮਂੇ ਵਿੱਚ ਖਪਤਕਾਰਾਂ ਦੇ ਸਿਹਤਮੰਦ ਖੁਰਾਕ ਵੱਲ ਵੱਧਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਵੇਰਕਾ ਨੇ ਹਾਲ ਵਿੱਚ ਹੀ ਅਸਲੀ ਫਰੂਟ ਵਾਲੀਆਂ ਸਟਰਾਅਬੈਰੀ, ਪਿੰਕ ਅਮਰੂਦ,  ਲੀਚੀ  ਅਤੇ ਮੈਂਗੋ ਆਈਸ ਕਰੀਮ ਲਾਂਚ ਕੀਤੀ। ਇਹ ਸਾਰੇ ਵੇਰਕਾ ਉਤਪਾਦ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ ਤੇ ਉਪਲਬੱਧ ਹਨ।

Bassi Pathana mega dairy project will start in AugustBassi Pathana mega dairy project will start in August

ਹੋਰ ਪੜ੍ਹੋ: Fateh Kit case: ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਮਾਮਲੇ ਦੀ ਜਾਂਚ- ਹਰਪਾਲ ਚੀਮਾ

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਅੱਗੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਮਿਲਕ ਉਤਪਾਦਾਂ ਦੀ ਗੁਣਵੱਤਾ ਵਧਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਗ੍ਰਾਹਕਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਦੇ ਉਪਰਾਲੇ ਕੀਤੇ ਜਾ ਰਹੇ ਹਨ।

ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸਹਿਕਾਰਤਾ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਐਮ.ਡੀ. ਸੰਘਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀਨ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ, ਉਸ ਵੇਲੇ ਵੀ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ (2019-20) ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ। ਇਸ ਔਖੇ ਦੌਰ ਵਿਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਰੇਟ ਬਰਕਰਾਰ ਰੱਖਣ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement