ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
Published : Jun 16, 2021, 3:44 pm IST
Updated : Jun 16, 2021, 3:45 pm IST
SHARE ARTICLE
Bibi Jagir kaur
Bibi Jagir kaur

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ ( Jagir Kaur) ਨੇ ਫਰੀਦਕੋਟ (Faridkot) ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ।

Jagir kaurJagir kaur

ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ( Kulwinder Singh Manager) , ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ।

Gurdwara Gangsar SahibGurdwara Gangsar Sahib

ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ ( Jagir Kaur) ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ।

Gurdwara Gangsar SahibGurdwara Gangsar Sahib

ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਵੱਲੋਂ ਪੁਲਿਸ ਥਾਣਾ ਜੈਤੋ ਵਿਖੇ ਪਰਚਾ ਵੀ ਦਰਜ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ।

Gurdwara Gangsar SahibGurdwara Gangsar Sahib

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ।

SGPCSGPC

 

ਇਹ ਵੀ ਪੜ੍ਹੋ-MP : ਬਿਨ੍ਹਾਂ ਟੈਸਟ ਕੀਤੇ ਸਰਕਾਰ ਨੇ ਜਾਰੀ ਕਰ ਦਿੱਤੀ ਕੋਰੋਨਾ ਰਿਪੋਰਟ, ਅੱਧੇ ਨੰਬਰ Out of Service

 

ਉਨ੍ਹਾਂ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ। ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਇਹ ਵੀ ਪੜ੍ਹੋ-ਕੋਰੋਨਾ ਦੇ ਡੈਲਟਾ ਵੈਰੀਐਂਟ ਵਿਰੁੱਧ ਸਭ ਤੋਂ ਵਧੇਰੇ ਅਸਰਦਾਰ ਹੈ ਰੂਸ ਦੀ 'ਸਪੂਤਨਿਕ ਵੀ' ਵੈਕਸੀਨ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement