
ਕੋਵਿਡ ਆਈ.ਸੀ.ਯੂ. ਤੋਂ ਬਾਹਰ ਆਏ ਮਿਲਖਾ ਸਿੰਘ, ਹਾਲਤ ਸਥਿਰ
ਚੰਡੀਗੜ੍ਹ, 16 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿਤਾ ਗਿਆ ਹੈ | 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ | ਦਸਣਯੋਗ ਹੈ ਕਿ ਮਿਲਖਾ ਸਿੰਘ ਨੂੰ ਇਸ ਤੋਂ ਪਹਿਲਾਂ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ | ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਆਇਆ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ | ਪਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ | ਸਿਹਤ ਖ਼ਰਾਬ ਹੋਣ ਮਗਰੋਂ ਪੀਜੀਆਈ ਵਿਚ ਦਾਖ਼ਲ ਕਰਵਾਇਆ ਗਿਆ ਸੀ | ਉਨ੍ਹਾਂ ਨੂੰ ਆਈ.ਸੀ.ਯੂ ਵਿਚ ਦਾਖ਼ਲ ਕੀਤਾ ਗਿਆ ਸੀ | ਹੁਣ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿਤਾ ਗਿਆ ਹੈ |
image