ਝੋਨੇ ਦੇ ਸੀਜ਼ਨ 'ਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਘਾਟੇ ਝੱਲਣ ਲਈ ਮਜ਼ਬੂਰ : ਮਲੂਕਾ
Published : Jun 16, 2021, 8:16 pm IST
Updated : Jun 16, 2021, 8:16 pm IST
SHARE ARTICLE
Sardar Sikander Singh Maluka
Sardar Sikander Singh Maluka

ਉਨ੍ਹਾਂ ਕਿਹਾ ਕਿ ਕੀਤੇ ਵਾਅਦੇ ਮੁਤਾਬਕ 8 ਘੰਟੇ ਬਿਜਲੀ ਦੇਣਾ ਤਾਂ ਦੂਰ ਦੀ ਗੱਲ ਸੂਬੇ ਦੇ ਕਈ ਭਾਗਾਂ 'ਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਬਹਾਲ ਵੀ ਨਹੀਂ ਹੋਈ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨਾਲ ਸੂਬੇ 'ਚ ਤਬਾਹੀਭਰੇ ਨਤੀਜੇ ਨਿਕਲ ਸਕਦੇ ਹਨ। ਅੱਜ ਇਥੇ ਜਾਰੀ ਕੀਤੇ ਇਕ ਬਿਆਨ 'ਚ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਾਂਗਰਸ ਸਰਕਾਰ ਝੋਨੇ ਦੇ ਸੀਜ਼ਨ ਦੇ ਪਹਿਲੇ ਪੰਜ ਦਿਨਾਂ ਅੰਦਰ ਹੀ ਕਿਸਾਨਾਂ ਲਈ ਨਿਯਮਿਤ ਬਿਜਲੀ ਸਪਲਾਈ ਯਕੀਨੀ ਨਹੀਂ ਬਣਾ ਸਕੀ।

ਇਹ ਵੀ ਪੜ੍ਹੋ-PNB ਘੁਟਾਲਾ : CBI ਨੇ ਮੇਹੁਲ ਚੋਕਸੀ ਵਿਰੁੱਧ ਦਾਇਰ ਕੀਤੀ ਨਵੀਂ ਚਾਰਜਸ਼ੀਟ

FarmersFarmers

ਉਨ੍ਹਾਂ ਕਿਹਾ ਕਿ ਕੀਤੇ ਵਾਅਦੇ ਮੁਤਾਬਕ 8 ਘੰਟੇ ਬਿਜਲੀ ਦੇਣਾ ਤਾਂ ਦੂਰ ਦੀ ਗੱਲ ਸੂਬੇ ਦੇ ਕਈ ਭਾਗਾਂ 'ਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਬਹਾਲ ਵੀ ਨਹੀਂ ਹੋਈ। ਮਲੂਕਾ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਸੂਬੇ 'ਚ ਸਪਲਾਈ ਪ੍ਰਣਾਲੀ ਕਾਇਮ ਰੱਖਣ 'ਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ  ਵਿਘਨ ਪੈਣ ਮਗਰੋਂ ਸਪਲਾਈ ਬਹਾਲ ਨਾ ਹੋਣ ’ਤੇ ਕਿਸਾਨ ਪੀ.ਐੱਸ.ਪੀ.ਸੀ.ਐੱਲ ਦੇ ਦਫਤਰਾਂ ਅੱਗੇ ਧਰਨੇ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਉਸ ਕੋਲ ਸੂਬੇ ਦੇ ਕਈ ਭਾਗਾਂ 'ਚ ਬਿਜਲੀ ਸਪਲਾਈ ਬਹਾਲ ਕਰਨ ਲਈ ਟਰਾਂਸਫਾਰਮਰ ਤੇ ਤਾਰਾਂ ਵੀ ਨਹੀਂ ਹਨ ਅਤੇ ਪੀ.ਐੱਸ.ਪੀ.ਸੀ.ਐੱਲ ਦੇ ਸਟਾਫ ਨੇ ਸਮਾਨ ਦੀ ਘਾਟ ਬਾਰੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਕਈ ਦਿਨ ਪਹਿਲਾਂ ਹੀ ਆਗਾਹ ਕਰ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਇਸ ਦਾ ਖੰਡਨ ਕੀਤਾ ਅਤੇ ਦਾਅਵਾ ਕੀਤਾ ਕਿ ਸਭ ਕੁਝ ਉਪਲੱਬਧ ਹੈ।

ਇਹ ਵੀ ਪੜ੍ਹੋ-ਸੋਨੂੰ ਸੂਦ ਵਿਰੁੱਧ ਜਾਂਚ ਦੇ ਹੁਕਮ, ਕੋਵਿਡ ਦਵਾਈਆਂ ਦੀ ਖਰੀਦਦਾਰੀ ਨੂੰ ਲੈ ਕੇ ਬੰਬੇ ਹਾਈ ਕੋਰਟ ਸਖਤ

Sardar Sikander Singh MalukaSardar Sikander Singh Maluka

ਉਨ੍ਹਾਂ ਕਿਹਾ ਕਿ ਸਰਕਾਰ ਦੇ ਝੂਠ ਹੁਣ ਜਨਤਾ ਦੇ ਸਾਹਮਣੇ ਹਨ ਕਿਉਂਕਿ ਸਮਾਨ ਉਪਲੱਬਧ ਨਹੀਂ ਹੈ, ਇਹ ਸਭ ਵੇਖ ਰਹੇ ਹਨ। ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਿਹਾਤੀ ਇਲਾਕਿਆਂ 'ਚ ਘਰਾਂ ਲਈ ਵੀ ਬਿਜਲੀ ਸਪਲਾਈ ਕਰਨ 'ਚ ਨਾਕਾਮ ਰਹੀ ਹੈ।  ਉਨ੍ਹਾਂ ਨੇ ਕਿਹਾ ਕਿ ਝੱਖੜ ਆਉਣ ਮਗਰੋਂ ਲੋਕਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ ਦੀ ਸਪਲਾਈ ਬਹਾਲ ਕਰਨ 'ਚ ਨਾਕਾਮ ਰਹਿਣ ’ਤੇ ਲੋਕ ਆਪ ਡਿੱਗੇ ਖੰਭੇ ਲਾਉਣ ਲਈ ਮਜ਼ਬੂਰ ਹਨ। ਉਨ੍ਹਾਂ ਨੇ ਕਿਹਾ ਕਿ ਸਟਾਫ ਦੀ ਘਾਟ ਹਾਲਾਤ ਨੂੰ ਬਦ ਤੋਂ ਬਦਤਰ ਬਣਾ ਰਹੀ ਹੈ ਅਤੇ ਕਾਂਗਰਸ ਘਰ ਘਰ ਨੌਕਰੀ ਦੇ ਵਾਅਦੇ ਦੇ ਸਿਰ ’ਤੇ ਸੱਤਾ 'ਚ ਪੀ.ਐੱਸ.ਪੀ.ਸੀ.ਐੱਲ ਵਰਗੇ ਵਿਭਾਗ ਤਕਨੀਕੀ ਮਾਮਲਿਆਂ ਲਈ ਲੋੜੀਂਦਾ ਸਟਾਫ ਭਰਤੀ ਕਰਨ ਲਈ ਤਰਲੇ ਕਰ ਰਹੇ ਹਨ।

ਇਹ ਵੀ ਪੜ੍ਹੋ-NSCA ਵੱਲੋ ਕੇਂਦਰ ਨੂੰ SC ਪਰਿਵਾਰਾਂ ਦੀ 2.5 ਲੱਖ ਤੋਂ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਮੂਲਕਾ ਨੇ ਕਿਹਾ ਕਿ ਬਜਾਏ ਨਵੀਂ ਭਰਤੀ ਸ਼ੁਰੂ ਕਰਨ ਦੇ ਇਸ ਸਰਕਾਰ ਨੇ ਪੁਨਰਗਠਨ ਦੇ ਨਾਂ ’ਤੇ ਹਜ਼ਾਰਾਂ ਆਸਾਮੀਆਂ ਖਤਮ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੂੰ ਗੂੜੀ ਨੀਂਦ 'ਚੋਂ ਜਾਗਣ ਤੇ ਬਿਨਾਂ ਹੋਰ ਦੇਰੀ ਦੇ ਸਿਸਟਮ ਬਹਾਲ ਕਰਨ ਲਈ ਕੰਮ ਸ਼ੁਰੂ ਕਰਨ ਵਾਸਤੇ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਅਜਿਹਾ ਖਦਸ਼ਾ ਹੈ ਕਿ ਸੂਬੇ 'ਚ ਸਾਰਾ ਟਰਾਂਸਮਿਸ਼ਨ ਸਿਸਟਮ ਹੀ ਢਹਿ ਢੇਰੀ ਹੋ ਜਾਵੇਗਾ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement