Fateh Kit case: ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਮਾਮਲੇ ਦੀ ਜਾਂਚ- ਹਰਪਾਲ ਚੀਮਾ
Published : Jun 16, 2021, 4:15 pm IST
Updated : Jun 16, 2021, 4:15 pm IST
SHARE ARTICLE
Harpal Cheema
Harpal Cheema

ਮੁੱਖ ਮੰਤਰੀ ਦੁਆਰਾ ਫਤਹਿ ਕਿੱਟ ਮਾਮਲੇ ਵਿਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਓੁਹ ਖੁਦ ਇਸ ਘੁਟਾਲੇ ਵਿੱਚ ਸ਼ਾਮਿਲ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਵਿੱਚ ਹੋਏ ਫ਼ਤਿਹ ਕਿੱਟ (Fateh Kit case) ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਅਤੇ ਉਚ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਆਪ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ (Harpal Cheema) ਨੇ ਕਿਹਾ ਕਿ ਮੁੱਖ ਮੰਤਰੀ ਦਾ ਫ਼ੈਸਲੇ ਤੋਂ ਭਾਵ ਹੈ ‘ਆਪੇ ਨੀ ਮੈਂ ਰੱਜੀ ਪੁਜੀ, ਆਪੇ ਨੀ ਮੇਰੇ ਬੱਚੇ ਜੀਣ।’

Corona Fateh KitFateh Kit

ਹੋਰ ਪੜ੍ਹੋ: ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜ੍ਹੇ ਅਧਿਆਪਕ

ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜੇ ਫ਼ਤਿਹ ਕਿੱਟ ਖ਼ਰੀਦ ਪ੍ਰਕਿਰਿਆ ਵਿੱਚ ਘੁਟਾਲਾ ਨਹੀਂ ਹੋਇਆ ਤਾਂ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ (ਵਿੱਤੀ) ਨੀਰਜ ਸਿੰਗਲਾ ਨੂੰ ਕਿਉਂ ਬਰਖਾਸਤ ਕੀਤਾ ਸੀ?

ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਾਂਗਰਸ ਸਰਕਾਰ (Congress Government) ਨੇ ਫ਼ਤਿਹ ਕਿੱਟ ਦਾ ਟੈਂਡਰ ਕੱਪੜੇ ਬਣਾਉਣ ਵਾਲੀ ਕੰਪਨੀ ਨੂੰ ਦਿੱਤਾ ਕਿਉਂਕਿ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਤਾਂ ਮੈਡੀਕਲ ਉਪਕਰਨ ਬਣਾਉਣ ਦਾ ਕੋਈ ਲਾਇਸੈਂਸ ਹੀ ਨਹੀਂ ਹੈ। ਪਰ ਇਸ ਕੰਪਨੀ ਦੇ ਮਾਲਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਜ਼ਿਆਦਾ ਨੇੜਤਾ ਹੈ। ਇਸੇ ਲਈ ਸਰਕਾਰ ਨੇ ਵਾਰ ਵਾਰ ਟੈਂਡਰ ਜਾਰੀ ਕਰਕੇ 837 ਰੁਪਏ ਵਾਲੀ ਫ਼ਤਿਹ ਕਿੱਟ 1338 ਰੁਪਏ ਵਿੱਚ ਮਹਿੰਗੇ ਮੁੱਲ ’ਚ ਖ਼ਰੀਦ ਕੇ ਪੰਜਾਬ ਵਾਸੀਆਂ ਦੀ ਜੇਬਾਂ ’ਤੇ ਡਾਕਾ ਮਾਰਿਆ ਹੈ। 

Harpal Cheema Harpal Cheema

ਹੋਰ ਪੜ੍ਹੋ: ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਫ਼ਾਈ ਕਿ ਪੰਜਾਬ ਸਰਕਾਰ (Punjab Government) ਦੀ ਕਿਸੇ ਵੀ ਗਲਤ ਕੰਮ ਵਿੱਚ ਸ਼ਮੂਲੀਅਤ ਨਹੀਂ ਹੈ ਬਾਰੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਸਾਰੇ ਗਲਤ ਕੰਮ ਹੀ ਕੀਤੇ ਹਨ। ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣਾ, ਫਤਿਹ ਕਿੱਟ ਖ਼ਰੀਦ ਘੁਟਾਲਾ, ਦਲਿਤ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਭ੍ਰਿਸ਼ਟਾਚਾਰ ਕੈਪਟਨ ਦੇ ਮੰਤਰੀਆਂ ਨੇ ਕੀਤਾ ਹੈ, ਜਦੋਂ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਚਿੱਟਾ ਮਾਫੀਆ ਅਤੇ ਕੇਬਲ ਮਾਫੀਆ ਕੈਪਟਨ ਸਰਕਾਰ ਵਿੱਚ ਬਾਦਸਤੂਰ ਚੱਲ ਰਹੇ ਹਨ।

captain amarinder singhCaptain amarinder singh

ਇਹ ਵੀ ਪੜ੍ਹੋ-MP : ਬਿਨ੍ਹਾਂ ਟੈਸਟ ਕੀਤੇ ਸਰਕਾਰ ਨੇ ਜਾਰੀ ਕਰ ਦਿੱਤੀ ਕੋਰੋਨਾ ਰਿਪੋਰਟ, ਅੱਧੇ ਨੰਬਰ Out of Service

ਉਨ੍ਹਾਂ ਕਿਹਾ ਕਿ ਫ਼ਤਿਹ ਕਿੱਟ ਖ਼ਰੀਦ ਘੁਟਾਲੇ ’ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਏ।  ਉਨ੍ਹਾਂ ਕਿਹਾ ਕਿ ਜਾਂਚ ਤੋਂ ਬਿਨਾ ਸਿਹਤ ਮੰਤਰੀ ਅਤੇ ਚਹੇਤੇ ਅਧਿਕਾਰੀਆਂ ਨੂੰ ਕਲੀਟ ਚਿੱਟ ਦੇਣਾ ਮੁੱਖ ਮੰਤਰੀ ਦਾ ਫੁਰਮਾਨ ਹੈ ਇਨਸਾਫ਼ ਨਹੀਂ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement