
ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਕੀਤਾ ਵਿਚਾਰ-ਵਟਾਂਦਰਾਂ
ਅੰਮ੍ਰਿਤਸਰ-(ਰਾਜੇੇੇਸ਼ ਕੁੁੁੁਮਾਰ ਸੰੰਧੂ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਵਿਖੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ ( Jagir Kaur) ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
Bibi Jagir Kaur
ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ ( Jagir Kaur) ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।
Jagir Kaur honors hockey Olympian Rajinder Singh for visiting Darbar Sahib
ਬੀਬੀ ਜਗੀਰ ਕੌਰ ( Jagir Kaur) ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
SGPC
ਇਹ ਵੀ ਪੜ੍ਹੋ: ਕ੍ਰਿਸਟੀਆਨੋ ਰੋਨਾਲਡੋ ਨੇ ਪ੍ਰੈਸ ਕਾਨਫਰੰਸ ਦੌਰਾਨ ਹਟਾਈਆਂ Coca-Cola ਦੀਆਂ ਬੋਤਲਾਂ, ਕਿਹਾ.......
ਬੀਬੀ ਜਗੀਰ ਕੌਰ ( Jagir Kaur) ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾਂ ਵੀ ਕੀਤਾ। ਸ. ਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਵੱਲੋਂ ਮਿਲੇ ਸਨਮਾਨ ਲਈ ਬੀਬੀ ਜਗੀਰ ਕੌਰ ( Jagir Kaur) ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।