ਮੱਠੀ ਪੈ ਰਹੀ ਕੋਰੋਨਾ ਦੀ ਰਫ਼ਤਾਰ, ਲੁਧਿਆਣਾ ਪ੍ਰਸ਼ਾਸਨ ਵੱਲੋਂ ਨਵੀਆਂ ਹਦਾਇਤਾਂ ਜਾਰੀ
Published : Jun 16, 2021, 4:53 pm IST
Updated : Jun 16, 2021, 4:53 pm IST
SHARE ARTICLE
Corona Unlock
Corona Unlock

ਕੋਰੋਨਾ (Coronavirus) ਮਹਾਂਮਾਰੀ ਦੀ ਰਫ਼ਤਾਰ ਮੱਠੀ ਪੈਣ ਦੇ ਨਾਲ ਸੂਬਾ ਸਰਕਾਰ ਵੱਲੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ।

ਲੁਧਿਆਣਾ: ਕੋਰੋਨਾ (Coronavirus) ਮਹਾਂਮਾਰੀ ਦੀ ਰਫ਼ਤਾਰ ਮੱਠੀ ਪੈਣ ਦੇ ਨਾਲ ਸੂਬਾ ਸਰਕਾਰ ਵੱਲੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਇਸ ਦੌਰਾਨ ਲੁਧਿਆਣਾ ਪ੍ਰਸ਼ਾਸਨ (Ludhiana Administration) ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹਾ ਲੁਧਿਆਣਾ ਵਿਚ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ ਰਾਤ ਸਾਢੇ 7 ਵਜੇ ਤੱਕ ਦੁਕਾਨਾਂ ਤੇ ਹੋਰ ਅਦਾਰੇ ਖੁੱਲ੍ਹੇ ਜਾ ਸਕਣਗੇ।

Coronavirus unlock Coronavirus unlock

ਹੋਰ ਪੜ੍ਹੋ: ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਇਸ ਤੋਂ ਇਲਾਵਾ ਖਾਣ-ਪੀਣ ਵਾਲੇ ਸਾਮਾਨ ਦੀ ਹੋਮ ਡਲਿਵਰੀ ਰਾਤ 9 ਵਜੇ ਤੱਕ ਹੋ ਸਕੇਗੀ। ਜ਼ਿਲ੍ਹੇ ਵਿਚ ਐਤਵਾਰ ਨੂੰ ਵੀਕੈਂਡ ਕਰਫਿਊ (Weekend curfew) ਹੋਣ ਕਾਰਨ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮ ਤੁਰੰਤ ਲਾਗੂ ਹੋਣਗੇ।

Capt. Amarinder SinghCapt. Amarinder Singh

 ਇਹ  ਵੀ ਪੜ੍ਹੋ:  ਅਮਰੀਕਾ ਵਿਚ ਲੱਖਾਂ ਦੀ ਨੌਕਰੀ ਛੱਡ, ਸ਼ੁਰੂ ਕੀਤੀ ਖੇਤੀ, ਅੱਜ ਸਾਲਾਨਾ ਆਮਦਨ 90 ਲੱਖ ਤੋਂ ਜ਼ਿਆਦਾ

ਇਸ ਤੋਂ ਪਹਿਲਾਂ ਬੀਤੇ ਦਿਨ ਸੂਬੇ 'ਚ ਕੋਵਿਡ ਪਾਜ਼ੇਟਿਵ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪਾਬੰਦੀਆਂ 'ਚ ਛੋਟਾਂ ਦਾ ਐਲਾਨ ਕਰਦਿਆਂ ਰੈਸਟੋਰੈਂਟ ਤੇ ਹੋਰ ਖਾਣ ਵਾਲੀਆਂ ਥਾਵਾਂ ਦੇ ਨਾਲ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿੰਮ ਖੋਲ੍ਹਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਵਿਆਹ ਅਤੇ ਸਸਕਾਰ 'ਚ 50 ਵਿਅਕਤੀ ਸ਼ਾਮਲ ਹੋ ਸਕਦੇ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement