
ਪਾਕਿਸਤਾਨ ਸਰਕਾਰ ਨੇ ਕੋਰੋਨਾ ਕਾਰਨ ਨਹੀਂ ਦਿੱਤੀ ਆਗਿਆ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ (Gurdwara Dehra Sahib Lahore) ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ (Pakistan) ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।
SGPC
ਹੋਰ ਪੜ੍ਹੋ: 138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ 'ਚ ਹੋਵੇਗਾ ਸ਼ੁਰੂ: ਰੰਧਾਵਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ (SGPC) ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।
Maharaja Ranjit Singh
ਹੋਰ ਪੜ੍ਹੋ: ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।