ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ‘ਮੀਡੀਆ ਇੰਡਸਟਰੀ ’ਚ ਕਰੀਅਰ ਦੀਆਂ ਸੰਭਾਵਨਾਵਾਂ ਸਬੰਧੀ ਵਰਕਸ਼ਾਪ
Published : Jun 16, 2021, 12:03 pm IST
Updated : Jun 16, 2021, 12:04 pm IST
SHARE ARTICLE
Workshop on Career Opportunities in Media Industry
Workshop on Career Opportunities in Media Industry

ਕੌਮੀ ਹੁਨਰ ਯੋਗਤਾ ਫਰੇਮਵਰਕ ਸੈੱਲ ਵੱਲੋਂ 14 ਜੂਨ 2021 ਨੂੰ ‘ਮੀਡੀਆ ਇੰਡਸਟਰੀ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸੈਕਟਰ -26, ਚੰਡੀਗੜ੍ਹ ਵਿਖੇ ਕਾਲਜ ਦੇ  ਕੌਮੀ ਹੁਨਰ ਯੋਗਤਾ ਫਰੇਮਵਰਕ (ਐਨਐਸਕਿਊਐਫ) ਸੈੱਲ ਵੱਲੋਂ 14 ਜੂਨ 2021 ਨੂੰ ‘ਮੀਡੀਆ ਇੰਡਸਟਰੀ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਵੀ ਹਾਜ਼ਰ ਸਨ।

Workshop on Career Opportunities in Media Industry Workshop on Career Opportunities in Media Industry

ਪ੍ਰੋਗਰਾਮ ਦੇ ਮੁੱਖ ਮਹਿਮਾਨ ਡੀਏਵੀ ਸੈਟੇਨਰੀ ਕਾਲਜ, ਫਰੀਦਾਬਾਦ ਵਿਖੇ ਪੱਤਰਕਾਰੀ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਦੀ ਮੁਖੀ ਸ਼੍ਰੀਮਤੀ ਰਚਨਾ ਕਸਾਨਾ ਨੇ ਮੀਡੀਆ ਖੇਤਰ ਵਿਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਨੇਕਾਂ ਮੌਕਿਆਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਮਾਸ ਕਮਿਊਨੀਕੇਸ਼ਨ ਦੇ ਵਿਦਿਆਰਥੀਆਂ ਨੂੰ ਉਹਨਾਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਵਿਚ ਮੌਕਿਆਂ ਨੂੰ ਲੱਭਿਆ ਜਾ ਸਕਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਅਪਣੇ ਹੁਨਰ ਨੂੰ ਵਿਕਸਤ ਕਰਨ ਵੱਲ ਧਿਆਨ ਦੇਣ ਲਈ ਉਤਸ਼ਾਹਤ ਕੀਤਾ। ਇਸ ਸੈਸ਼ਨ ਵਿਚ 40 ਤੋਂ ਵੱਧ ਭਾਗੀਦਾਰ ਮੌਜੂਦ ਸਨ। ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਇਆ।

Workshop on Career Opportunities in Media Industry Workshop on Career Opportunities in Media Industry

ਕਾਲਜ ਵੱਲੋਂ ਐਨੀਮੇਸ਼ਨ ਅਤੇ ਵੀਡੀਓ ਐਡੀਟਿੰਗ’ ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ -26, ਚੰਡੀਗੜ੍ਹ ਦੇ ਐਨਐਸਕਿਊਐਫ ਸੈੱਲ ਵੱਲੋਂ 15 ਜੂਨ 2021 ਨੂੰ ‘ਐਨੀਮੇਸ਼ਨ ਅਤੇ ਵੀਡੀਓ ਐਡੀਟਿੰਗ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਮ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਵਰਕਸ਼ਾਪ ਦੇ ਸਰੋਤ ਵਿਅਕਤੀ ਅਤੇ ਟ੍ਰੇਨਰ ਸੁਤੰਤਰ ਸੀਜੀਆਈ ਕਲਾਕਾਰ ਗੁਰਪ੍ਰੀਤ ਸਿੰਘ ਸਨ। ਗੁਰਪ੍ਰੀਤ ਸੋਹਲ ਨੇ ਵਿਦਿਆਰਥੀਆਂ ਨੂੰ ਐਨੀਮੇਸ਼ਨ ਅਤੇ ਵੀਡੀਓ ਐਡੀਟਿੰਗ ਉਦਯੋਗ ਵਿਚ ਸੂਝ ਅਤੇ ਕਰੀਅਰ ਦੀਆਂ ਸੰਭਾਵਨਾਵਾਂ ਸਬੰਧੀ ਜਾਣੂ ਕਰਵਾਇਆ।

Workshop on Career Opportunities in Media Industry Workshop on Career Opportunities in Media Industry

ਉਹਨਾਂ ਨੇ ਲਾਈਵ ਪ੍ਰਾਜੈਕਟ ਬਣਾ ਕੇ ਬਹੁਤ ਸਾਰੇ ਸਾਫਟਵੇਅਰਾਂ ਦੀ ਵਰਤੋਂ ਦਾ ਪ੍ਰਦਰਸ਼ਨ ਕੀਤਾ। ਸੈਸ਼ਨ ਵਿਚ ਵਿਦਿਆਰਥੀਆਂ ਨੇ ਬਹੁਤ ਲਗਨ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਵਰਕਸ਼ਾਪ ਵਿਚ 50 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ। ਕਾਲਜ ਦੇ ਵਾਇਸ-ਪ੍ਰਿੰਸੀਪਲ ਡਾ. ਗਿੰਨੀ ਕੰਗ ਨੇ ਇਸ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ। ਇਸ ਵਰਕਸ਼ਾਪ ਦਾ ਸਿੱਧਾ ਪ੍ਰਸਾਰਣ ਕਾਲਜ ਦੇ ਅਧਿਕਾਰਤ ਫੇਸਬੁੱਕ ਪੇਜ ਤੋਂ ਕੀਤਾ ਗਿਆ। ਇਸ ਸਮਾਰੋਹ ਦੇ ਕੋਆਰਡੀਨੇਟਰ ਡਾ. ਪੁਸ਼ਪਿੰਦਰ ਕੌਰ (ਨੋਡਲ ਅਫ਼ਸਰ, ਐਨਐਸਕਿਊਐਫ) ਅਤੇ ਡਾ. ਕੰਵਲਜੀਤ ਕੌਰ ਮਰਵਾਹਾ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement